ਕਰਵਾਚੌਥ ਦੇ ਵਰਤ ਤੋਂ ਪਹਿਲਾਂ ਜਨਾਨੀਆਂ ਇਨ੍ਹਾਂ ਗੱਲਾਂ ਦਾ ਰੱਖਣ ਖ਼ਾਸ ਧਿਆਨ

Share on Social Media

ਹਰ ਸਾਲ ਦੇ ਵਾਂਗ ਇਸ ਸਾਲ ਵੀ ਕਰਵਾਚੌਥ ਦੇ ਵਰਤ ਦਾ ਤਿਉਹਾਰ ਬੜੀ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ। ਇਸ ਸਾਲ ਕਰਵਾ ਚੌਥ ਦੇ ਵਰਤ ਦਾ ਤਿਉਹਾਰ 1 ਨਵੰਬਰ ਨੂੰ ਮਨਾਇਆ ਜਾ ਰਿਹਾ ਹੈ, ਜਿਸ ਨੂੰ ਲੈ ਕੇ ਬਾਜ਼ਾਰਾਂ ‘ਚ ਰੌਣਕਾਂ ਲੱਗੀਆਂ ਹੋਈਆਂ ਹਨ। ਕਰਵਾ ਚੌਥ ਦਾ ਵਰਤ ਪਤੀ-ਪਤਨੀ ਦੇ ਅਟੁੱਟ ਪਿਆਰ ਦਾ ਤਿਉਹਾਰ ਹੁੰਦਾ ਹੈ। ਇਸ ਦਿਨ ਪਤਨੀ ਆਪਣੇ ਪਤੀ ਦੀ ਲੰਮੀ ਉਮਰ ਲਈ ਸਾਰਾ ਦਿਨ ਵਰਤਨ ਰੱਖਦੀ ਹੈ। ਪਤਨੀ ਸਾਰਾ ਦਿਨ ਪਾਠ ਪੂਜਾ ਕਰਦੀ ਹੈ ਅਤੇ ਰੱਬ ਤੋਂ ਆਪਣੇ ਪਤੀ ਦੀ ਸਹੀ ਸਲਾਮਤੀ ਦੀ ਦੁਆ ਮੰਗਦੀ ਹੈ। ਰੱਬ ਵੱਲ ਧਿਆਨ ਲਗਾ ਕੇ ਪਤੀ ਲਈ ਵਰਤ ਰੱਖਣ ਲਈ ਬਹੁਤ ਸਾਰੀਆਂ ਗੱਲਾਂ ਅਜਿਹੀਆਂ ਹਨ, ਜਿਨ੍ਹਾਂ ਦਾ ਕਰਵਾ ਚੌਥ ਵਾਲੇ ਦਿਨ ਸਾਰੀਆਂ ਜਨਾਨੀਆਂ ਨੂੰ ਖ਼ਾਸ ਧਿਆਨ ਰੱਖਣਾ ਚਾਹੀਦਾ ਹੈ, ਜਿਵੇਂ  

ਕਰਵਾ ਚੌਥ ’ਤੇ ਸਰਗੀ ਵਿੱਚ ਜ਼ਿਆਦਾ ਤਲੀਆਂ ਚੀਜ਼ਾਂ ਖਾਣ ਦੀ ਬਜਾਏ ਸਿਹਤਮੰਦ ਚੀਜ਼ਾਂ ਲਓ। ਇਸ ਮੌਕੇ ਤੁਸੀਂ ਸੁੱਕੇ ਮੇਵੇ, ਦੁੱਧ, ਲੱਸੀ, ਹਲਵਾ ਆਦਿ ਵੀ ਲੈ ਸਕਦੇ ਹੋ। ਇਹ ਖ਼ਾਣ ਨਾਲ ਦਿਨ ਭਰ ਥਕਾਵਟ ਨਹੀਂ ਹੋਵੇਗੀ ਤੇ ਸਰੀਰ ‘ਚ ਭਾਰਾਪਣ ਵੀ ਮਹਿਸੂਸ ਨਹੀਂ ਹੋਵੇਗਾ।