ਕੈਨੇਡਾ ‘ਚ ਅਮਰੀਕੀ H-1B ਵੀਜ਼ਾ ਧਾਰਕਾਂ ਦਾ ਅਰਜ਼ੀ ਕੋਟਾ ਪੂਰਾ, ਭਾਰਤੀਆਂ ਨੂੰ ਮਿਲ ਸਕਦੈ ਵੱਡਾ ਲਾਭ

Share on Social Media

ਅਮਰੀਕਾ ਵਿੱਚ 10,000 ਐੱਚ-1ਬੀ ਵੀਜ਼ਾ ਧਾਰਕਾਂ ਨੂੰ ਦੇਸ਼ ਵਿੱਚ ਆ ਕੇ ਕੰਮ ਕਰਨ ਦੀ ਇਜਾਜ਼ਤ ਦੇਣ ਦੇ ਕੈਨੇਡੀਅਨ ਸਰਕਾਰ ਦੇ ਫੈਸਲੇ, ਜਿਸ ਨਾਲ ਭਾਰਤੀ ਪੇਸ਼ੇਵਰਾਂ ਨੂੰ ਲਾਭ ਹੋਣ ਦੀ ਉਮੀਦ ਹੈ, ਨੂੰ ਭਰਵਾਂ ਹੁੰਗਾਰਾ ਮਿਲਿਆ ਹੈ ਅਤੇ ਇਸ ਯੋਜਨਾ ਨੇ ਪਹਿਲੇ ਦਿਨ ਹੀ ਆਪਣਾ ਟੀਚਾ ਪੂਰਾ ਕਰ ਲਿਆ ਹੈ। H-1B ਵੀਜ਼ਾ ਇੱਕ ਗੈਰ-ਪ੍ਰਵਾਸੀ ਵੀਜ਼ਾ ਹੈ ਜੋ ਅਮਰੀਕੀ ਕੰਪਨੀਆਂ ਨੂੰ ਵਿਸ਼ੇਸ਼ ਕਿੱਤਿਆਂ ਵਿੱਚ ਵਿਦੇਸ਼ੀ ਕਾਮਿਆਂ ਨੂੰ ਨਿਯੁਕਤ ਕਰਨ ਦੀ ਇਜਾਜ਼ਤ ਦਿੰਦਾ ਹੈ ਜਿਨ੍ਹਾਂ ਲਈ ਸਿਧਾਂਤਕ ਜਾਂ ਤਕਨੀਕੀ ਮੁਹਾਰਤ ਦੀ ਲੋੜ ਹੁੰਦੀ ਹੈ। ਤਕਨਾਲੋਜੀ ਕੰਪਨੀਆਂ ਭਾਰਤ ਅਤੇ ਚੀਨ ਵਰਗੇ ਦੇਸ਼ਾਂ ਤੋਂ ਹਰ ਸਾਲ ਹਜ਼ਾਰਾਂ ਕਰਮਚਾਰੀਆਂ ਨੂੰ ਨਿਯੁਕਤ ਕਰਨ ਲਈ ਇਸ ‘ਤੇ ਨਿਰਭਰ ਕਰਦੀਆਂ ਹਨ।