ਕੈਨੇਡਾ ਤੋਂ ਕਕਰਾਲੇ ਪੁੱਜੀ ਗੱਭਰੂ ਦੀ ਦੇਹ, ਪਿੰਡ ਵਿਚ ਪਿਆ ਸੋਗ

Share on Social Media

ਸਮਾਣਾ: ਬੀਤੇ ਦਿਨੀਂ ਪਿੰਡ ਕਕਰਾਲਾ ਭਾਈਕਾ ਦੇ ਇਕ ਨੌਜਵਾਨ ਦੀ ਕੈਨੇਡਾ ’ਚ ਮੌਤ ਹੋ ਗਈ ਸੀ, ਜਿਸ ਦੀ ਮ੍ਰਿਤਕ ਦੇਹ ਨੂੰ ਪਟਿਆਲਾ ਜ਼ਿਲ੍ਹੇ ਦੇ ਪਿੰਡ ਕਕਰਾਲਾ ਭਾਈਕਾ ਲਿਆਂਦਾ ਗਿਆ। ਜਿੱਥੇ ਉਸ ਦਾ ਰਹੁ ਰੀਤਾਂ ਮੁਤਾਬਕ ਅੰਤਿਮ ਸੰਸਕਾਰ ਕੀਤਾ ਗਿਆ। ਜਾਣਕਾਰੀ ਮੁਤਾਬਕ ਬੀਤੇ ਦਿਨੀਂ ਕੈਨੇਡਾ ’ਚ ਦਿਲ ਦਾ ਦੌਰਾ ਪੈਣ ਨਾਲ ਕਕਰਾਲਾ ਦੇ ਨੌਜਵਾਨ ਸੁਰਿੰਦਰ ਸਿੰਘ ਪੁੱਤਰ ਨਿਰਮਲ ਸਿੰਘ ਦੀ ਮੌਤ ਹੋ ਗਈ ਸੀ। ਜਿਸ ਤੋਂ ਬਾਅਦ ਸਾਰੀ ਪ੍ਰਕਿਰਿਆ ਪੂਰੀ ਹੋਣ ਤੋਂ ਬਾਅਦ ਸੁਰਿੰਦਰ ਸਿੰਘ ਦੀ ਮ੍ਰਿਤਕ ਦੇਹ ਨੂੰ ਕਕਰਾਲਾ ਉਸ ਦੇ ਜੱਦੀ ਪਿੰਡ ਲਿਆਂਦਾ ਗਿਆ। ਦਿੱਲੀ ਏਅਰਪੋਰਟ ਤੋਂ ਦੇਹ ਘਰ ਪਹੁੰਚਦਿਆਂ ਹੀ ਸੁਰਿੰਦਰ ਸਿੰਘ ਦੇ ਘਰ ਦਾ ਮਹੌਲ ਬੇਹੱਦ ਗਮਗੀਨ ਬਣ ਗਿਆ। ਜਿਸ ਤੋਂ ਬਾਅਦ ਸਿੱਖੀ ਰਹੁ ਰੀਤਾਂ ਮੁਤਾਬਕ ਸੁਰਿੰਦਰ ਸਿੰਘ ਦਾ ਉਸ ਦੇ ਜੱਦੀ ਪਿੰਡ ਕਕਰਾਲਾ ਭਾਈਕਾ ਦੇ ਸ਼ਮਸ਼ਾਨ ਘਾਟ ’ਚ ਅੰਤਿਮ ਸੰਸਕਾਰ ਕੀਤਾ ਗਿਆ।