ਕੌਣ ਕਹਿੰਦਾ ਮੈਂ ਸੋਨੀਆਂ ਗਾਂਧੀ ਨੂੰ ਮਿਲਿਆਂ? ਭਾਜਪਾ ਨਹੀ ਛੱਡਾਂਗਾ- ਕੈਪਟਨ ਅਮਰਿੰਦਰ ਸਿੰਘ

Share on Social Media

ਚੰਡੀਗੜ੍ਹ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਬੀਤੀਆਂ ਵਿਧਾਨ ਸਭਾ ਚੋਣਾਂ ਤੋਂ ਕੁਝ ਮਹੀਨੇ ਪਹਿਲਾਂ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਕੇ ਕਾਂਗਰਸ ਤੋਂ ਵੱਖ ਹੋ ਗਏ ਸਨ। ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਮਗਰੋਂ ਉਨ੍ਹਾਂ ਨੇ ਪੰਜਾਬ ਲੋਕ ਕਾਂਗਰਸ ਦਾ ਗਠਨ ਕੀਤਾ ਸੀ ਤੇ ਭਾਜਪਾ ਨਾਲ ਰਲ਼ ਕੇ ਵਿਧਾਨ ਸਭਾ ਚੋਣਾਂ ਲੜੀਆਂ ਸਨ। ਇਸ ਮਗਰੋਂ ਉਹ ਭਾਜਪਾ ਵਿਚ ਸ਼ਾਮਲ ਹੋ ਗਏ ਸਨ। ਬੀਤੇ ਦਿਨੀਂ ਕੈਪਟਨ ਅਮਰਿੰਦਰ ਸਿੰਘ ਅਤੇ ਸੋਨੀਆ ਗਾਂਧੀ ਅਤੇ ਕੈਪਟਨ ਅਮਰਿੰਦਰ ਸਿੰਘ ਵਿਚਾਲੇ ਮੀਟਿੰਗ ਦੀਆਂ ਖ਼ਬਰਾਂ ਨੇ ਪੰਜਾਬ ਵਿਚ ਇਕ ਨਵੀਂ ਸਿਆਸੀ ਚਰਚਾ ਛੇੜ ਦਿੱਤੀ। ਇਸ ਵਿਚਾਲੇ ਹੁਣ ਕੈਪਟਨ ਅਮਰਿੰਦਰ ਸਿੰਘ ਦਾ ਬਿਆਨ ਸਾਹਮਣੇ ਆਇਆ ਹੈ।
ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਸ਼ਲ ਮੀਡੀਆ ’ਤੇ ਚੱਲ ਰਹੀਆਂ ਕੁਝ ਅਫ਼ਵਾਹਾਂ ਨੂੰ ਸਿਰੇ ਤੋਂ ਖਾਰਜ ਕਰ ਦਿੱਤਾ ਹੈ ਕਿ ਉਹ ਕਾਂਗਰਸ ਆਗੂ ਸੋਨੀਆ ਗਾਂਧੀ ਨੂੰ ਮਿਲੇ ਸਨ। ਕੈ. ਅਮਰਿੰਦਰ ਨੇ ਕਿਹਾ ਕਿ ਇਹ ਬਿਨਾਂ ਕਿਸੇ ਸੱਚਾਈ ਦੇ ਬੇਬੁਨਿਆਦ ਅਫ਼ਵਾਹਾਂ ਹਨ।