ਗਾਇਕ ਬੱਬੂ ਮਾਨ ਦੇ ਪਿੰਡ ਆਇਆ ਹੜ੍ਹ, ਵੀਡੀਓ ਸਾਂਝੀ ਕਰ ਦਿਖਾਏ ਮਾੜੇ ਹਾਲਾਤ

Share on Social Media

ਇਨ੍ਹੀਂ ਦਿਨੀਂ ਪੰਜਾਬ ਹੜ੍ਹਾਂ ਦੀ ਮਾਰ ਝੱਲ ਰਿਹਾ ਹੈ। ਪੰਜਾਬ ‘ਚ ਲਗਾਤਾਰ ਮੀਂਹ ਪੈ ਰਿਹਾ ਹੈ, ਜਿਸ ਕਾਰਨ ਹਰ ਪਾਸੇ ਪਾਣੀ ਹੀ ਪਾਣੀ ਨਜ਼ਰ ਆ ਰਿਹਾ ਹੈ। ਨਦੀਆਂ-ਦਰਿਆਵਾਂ ‘ਚ ਪਾਣੀ ਦਾ ਪੱਧਰ ਵਧਣ ਕਾਰਨ ਪੰਜਾਬ ਦੇ ਕਈ ਜ਼ਿਲਿਆਂ ‘ਚ ਹੜ੍ਹ ਆਇਆ ਹੋਇਆ ਹੈ। ਹੜ੍ਹਾਂ ਕਾਰਨ ਕਿਸਾਨਾਂ ਦੀਆਂ ਖੇਤਾਂ ‘ਚ ਖੜੀਆਂ ਫਸਲਾਂ ਤਬਾਹ ਹੋ ਚੁੱਕੀਆਂ ਹਨ। ਉਥੇ ਹੀ ਪੰਜਾਬ ਦੇ ਉੱਘੇ ਗਾਇਕ ਤੇ ਅਦਾਕਾਰ ਬੱਬੂ ਮਾਨ ਨੇ ਵੀ ਆਪਣੇ ਇੰਸਟਾਗ੍ਰਾਮ ‘ਤੇ ਇਕ ਵੀਡੀਓ ਸਾਂਝੀ ਕੀਤੀ ਹੈ, ਜੋ ਕਿ ਸੋਸ਼ਲ ਮੀਡੀਆ ‘ਤੇ ਕਾਫ਼ੀ ਵਾਇਰਲ ਹੋ ਰਹੀ ਹੈ। ਇਸ ਵੀਡੀਓ ‘ਚ ਬੱਬੂ ਮਾਨ ਆਪਣੇ ਪਿੰਡ ‘ਚ ਆਏ ਹੜ੍ਹ ਨੂੰ ਦਿਖਾ ਰਿਹਾ ਹੈ ਕਿ ਕਿਵੇਂ ਉਨ੍ਹਾਂ ਦੇ ਘਰ ‘ਚ ਪਾਣੀ ਹੀ ਪਾਣੀ ਹੋਇਆ ਪਿਆ ਹੈ। ਲਗਾਤਾਰ ਤੇਜ਼ ਮੀਂਹ ਕਾਰਨ ਉਨ੍ਹਾਂ ਦੇ ਇਲਾਕੇ ਦੀ ਸਥਿਤੀ ਖ਼ਤਰਨਾਕ ਬਣੀ ਹੋਈ ਹੈ। 

ਦੱਸ ਦਈਏ ਕਿ ਇਸ ਵੀਡੀਓ ਨੂੰ ਸਾਂਝਾ ਕਰਦਿਆਂ ਬੱਬੂ ਮਾਨ ਨੇ ਕਹਿੰਦੇ ਹਨ ਕਿ ‘ਹਰ ਤਰਫ ਪਾਣੀ ਹੀ ਪਾਣੀ ਹੈ, ਰੁਕ ਜਾਏ ਤੋ ਸੈਲਾਬ ਹੈ, ਚਲ ਜਾਏ ਤੋ ਰਵਾਨੀ ਹੈ।’