ਗਾਇਕ ਮੀਕਾ ਸਿੰਘ ਦੀਆਂ ਨਵੀਆਂ ਮੁਸੀਬਤਾਂ

Share on Social Media

ਚੰਡੀਗੜ੍ਹ : ਮਸ਼ਹੂਰ ਗਾਇਕ ਮੀਕਾ ਸਿੰਘ ਆਪਣੀ ਬੁਲੰਦ ਗਾਇਕੀ ਨਾਲ ਬਾਲੀਵੁੱਡ ਇੰਡਸਟਰੀ ‘ਚ ਵੱਖਰੀ ਪਛਾਣ ਬਣਾ ਚੁੱਕੇ ਹਨ। ਹਾਲ ਹੀ ‘ਚ ਖ਼ਬਰ ਸਾਹਮਣੇ ਆਈ ਹੈ ਕਿ ਮੀਕਾ ਸਿੰਘ ਦੀ ਵੀਜ਼ਾ ਅਰਜ਼ੀ ਆਸਟ੍ਰੇਲੀਆ ਦੀ ਇਮੀਗ੍ਰੇਸ਼ਨ ਨੇ ਰੱਦ ਕਰ ਦਿੱਤੀ ਹੈ। ਇਮੀਗ੍ਰੇਸ਼ਨ ਦੇ ਇਸ ਕਦਮ ਨਾਲ ਮੀਕਾ ਸਿੰਘ ਦੇ ਆਸਟ੍ਰੇਲੀਆ ‘ਚ ਦਾਖ਼ਲ ਹੋਣ ‘ਤੇ ਰੋਕ ਲੱਗ ਗਈ ਹੈ।
ਜਾਣਕਾਰੀ ਮੁਤਾਬਕ, ਮੀਕਾ ਸਿੰਘ ਇਸੇ ਮਹੀਨੇ ਆਸਟ੍ਰੇਲੀਆ ਅਤੇ ਨਿਊਜ਼ੀਲੈਂਡ ਦੇ ਵੱਖ-ਵੱਖ ਸ਼ਹਿਰਾਂ ‘ਚ ਲਾਈਵ ਕੰਸਰਟ ਹੋਣ ਵਾਲੇ ਸਨ ਪਰ ਉਨ੍ਹਾਂ ਸਾਰੇ ਪ੍ਰੋਗਰਾਮਾਂ ਨੂੰ ਤੁਰੰਤ ਰੱਦ ਕਰਨਾ ਪਿਆ। ਆਸਟ੍ਰੇਲੀਆ ਦੀ ਇਮੀਗ੍ਰੇਸ਼ਨ ਦੇ ਇਸ ਵੱਡੇ ਕਦਮ ਪਿੱਛੇ ਮੀਕਾ ਸਿੰਘ ਦਾ ਅਪਰਾਧਿਕ ਰਿਕਾਰਡ ਬੋਲਦਾ ਦੱਸਿਆ ਗਿਆ ਹੈ।