ਸ਼ਹਿਰ ਦੇ ਸਕੂਲਾਂ ‘ਚ ਬੱਚਿਆਂ ਅਤੇ ਅਧਿਆਪਕਾਂ ਨੂੰ ਵਿਸ਼ੇਸ਼ ਅਸੈਂਬਲੀ ‘ਚ ਚੰਦਰਯਾਨ-3 ਮਿਸ਼ਨ ਦੀ ਲਾਈਵ ਕਵਰੇਜ ਨੂੰ ਵਿਖਾਇਆ ਜਾਵੇਗਾ। ਜ਼ਿਲ੍ਹਾ ਸਿੱਖਿਆ ਅਧਿਕਾਰੀ ਬਿੰਦੂ ਅਰੋੜਾ ਨੇ ਦੱਸਿਆ ਕਿ ਸਕੂਲਾਂ ਨੂੰ ਜਾਰੀ ਹੁਕਮਾਂ ਦੇ ਤਹਿਤ 23 ਅਗਸਤ ਸ਼ਾਮ 5:30 ਤੋਂ 6:30 ਵਜੇ ਤੱਕ ਸਕੂਲਾਂ ‘ਚ ਲਾਈਵ ਟੈਲੀਕਾਸਟ ਵਿਖਾਇਆ ਜਾਵੇਗਾ। ਚੰਦਰਮਾ ਦੀ ਸਤ੍ਹਾ ’ਤੇ ਉਤਰਨ ਦੇ ਪ੍ਰੋਗਰਾਮ ਦਾ ਲਾਈਵ ਟੈਲੀਕਾਸਟ ਸ਼ਾਮ 5:27 ਵਜੇ ਤੋਂ ਸ਼ੁਰੂ ਹੋਵੇਗਾ।
ਬੱਚੇ ਇਸ ਤੋਂ ਪਹਿਲਾਂ ਹੀ ਸਕੂਲਾਂ ‘ਚ ਮੌਜੂਦ ਰਹਿਣਗੇ। ਪ੍ਰੋਗਰਾਮ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਰਾਸ਼ਟਰ ਦੇ ਨਾਮ ਸੰਬੋਧਨ ਦਾ ਵੀ ਲਾਈਵ ਪ੍ਰਸਾਰਣ ਕੀਤਾ ਜਾਵੇਗਾ। ਇਹ ਹੁਕਮ ਡੀ. ਈ. ਓ. ਆਫ਼ਿਸ ਤੋਂ ਸਾਰੇ ਸਰਕਾਰੀ, ਏਡਿਡ, ਪ੍ਰਾਈਵੇਟ ਸਕੂਲਾਂ ਨੂੰ ਦਿੱਤੇ ਗਏ ਹਨ। ਪੂਰੀ ਪ੍ਰਕਿਰਿਆ ਦਾ ਇਸਰੋ ਵੈੱਬਸਾਈਟ, ਯੂ-ਟਿਊਬ ਚੈਨਲ ਅਤੇ ਡੀ. ਡੀ. ਨੈਸ਼ਨਲ ’ਤੇ ਸਿੱਧਾ ਪ੍ਰਸਾਰਣ ਕੀਤਾ ਜਾਵੇਗਾ।