ਜਦੋਂ ਟਰੂਡੋ ਦਾ ਜਹਾਜ ਹੋਇਆ ਖਰਾਬ, ਦਿੱਲੀ ਤੋਂ ਭਰਨੀ ਸੀ ਉਡਾਣ।

Share on Social Media

ਨਵੀਂ ਦਿੱਲੀ : ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੇ ਜਹਾਜ਼ ‘ਚ ਤਕਨੀਕੀ ਖਰਾਬੀ ਆ ਗਈ ਹੈ। ਜਹਾਜ਼ ਦੀ ਸਮੱਸਿਆ ਦਾ ਹੱਲ ਹੋਣ ਤੱਕ ਕੈਨੇਡੀਅਨ ਵਫ਼ਦ ਭਾਰਤ ‘ਚ ਰਹੇਗਾ। ਫਿਲਹਾਲ ਜਹਾਜ਼ ਦੀ ਮੁਰੰਮਤ ਦਾ ਕੰਮ ਚੱਲ ਰਿਹਾ ਹੈ। ਇੰਜੀਨੀਅਰਿੰਗ ਟੀਮ ਤੋਂ ਹਰੀ ਝੰਡੀ ਮਿਲਣ ਤੋਂ ਬਾਅਦ ਇਹ ਵਿਸ਼ੇਸ਼ ਜਹਾਜ਼ ਉਡਾਣ ਭਰ ਸਕੇਗਾ। ਇੰਜੀਨੀਅਰਾਂ ਦਾ ਕਹਿਣਾ ਹੈ ਕਿ ਜਹਾਜ਼ ‘ਚ ਆਈ ਖਰਾਬੀ ਰਾਤੋ-ਰਾਤ ਠੀਕ ਨਹੀਂ ਕੀਤੀ ਜਾ ਸਕਦੀ।
ਦਿੱਲੀ ਦੇ ਹਵਾਈ ਅੱਡੇ ਦੇ ਸੂਤਰਾਂ ਅਨੁਸਾਰ, “ਕੈਨੇਡੀਅਨ ਪ੍ਰਧਾਨ ਮੰਤਰੀ ਦੇ ਇਕ ਵਿਸ਼ੇਸ਼ ਜਹਾਜ਼ ਵਿੱਚ ਤਕਨੀਕੀ ਖਰਾਬੀ ਪੈਦਾ ਹੋ ਗਈ ਹੈ ਅਤੇ ਉਹ ਉਡਾਣ ਭਰਨ ਵਾਲਾ ਨਹੀਂ ਹੈ।” ਕੈਨੇਡੀਅਨ ਪੀਐੱਮ ਟਰੂਡੋ ਅਤੇ ਉਨ੍ਹਾਂ ਦਾ ਪੂਰਾ ਵਫ਼ਦ ਭਾਰਤ ਵਿੱਚ ਜੀ-20 ਸੰਮੇਲਨ ‘ਚ ਸ਼ਾਮਲ ਹੋਇਆ ਸੀ ਅਤੇ 2 ਦਿਨਾਂ ਦੇ ਦੌਰੇ ਤੋਂ ਬਾਅਦ ਵਾਪਸ ਕੈਨੇਡਾ ਲਈ ਉਡਾਣ ਭਰਨ ਵਾਲਾ ਸੀ ਪਰ ਤਕਨੀਕੀ ਖਰਾਬੀ ਕਾਰਨ ਉਨ੍ਹਾਂ ਨੂੰ ਦਿੱਲੀ ਵਿੱਚ ਹੀ ਰੁਕਣਾ ਪਿਆ।