ਟਰੂਡੋ ਸਰਕਾਰ ਨੂੰ ਵੱਡਾ ਝਟਕਾ, ਕੈਨੇਡਾ ਦੇ ਪਹਿਲੇ ਸਿੱਖ ਸੈਨੇਟਰ ਸਰਬਜੀਤ ਮਰਵਾਹ ਨੇ ਦਿੱਤਾ ਅਸਤੀਫ਼ਾ

Share on Social Media

ਭਾਰਤ ਅਤੇ ਕੈਨੇਡਾ ਵਿਚਾਲੇ ਹੋਏ ਵਿਵਾਦ ਤੋਂ ਬਾਅਦ ਕੈਨੇਡਾ ਦੇ ਪਹਿਲੇ ਸਿੱਖ ਸੈਨੇਟਰ ਸਰਬਜੀਤ ਸਿੰਘ ਮਰਵਾਹ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ, ਜੋ ਚਰਚਾ ਦਾ ਵਿਸ਼ਾ ਬਣ ਗਿਆ ਹੈ। ਦੱਸਣਯੋਗ ਹੈ ਕਿ ਮਰਵਾਹ ਕੈਨੇਡੀਅਨ ਸੈਨੇਟ ਵਿੱਚ ਨਿਯੁਕਤ ਹੋਣ ਵਾਲੇ ਪਹਿਲੇ ਸਿੱਖ ਸਨ ਅਤੇ ਉਨ੍ਹਾਂ ਦਾ ਕਾਰਜਕਾਲ 2026 ਤੱਕ ਸੀ। ਟਰੂਡੋ ਸਰਕਾਰ ਨੂੰ ਇਸ ਨਾਲ ਵੱਡਾ ਝਟਕਾ ਲੱਗਾ ਹੈ ਕਿਉਂਕਿ ਕੈਨੇਡਾ-ਇੰਡੀਆ ਵਿਵਾਦ ਦੇ ਵਿਚਾਲੇ ਵਧਦੇ ਤਣਾਅ ਦੌਰਾਨ ਭਾਰਤੀ ਮੂਲ ਦੇ ਸਰਬਜੀਤ ਸਿੰਘ ਮਰਵਾਹ ਨੇ ਕੈਨੇਡੀਅਨ ਸੈਨੇਟ ਤੋਂ ਆਪਣਾ ਅਸਤੀਫ਼ਾ ਦੇਣ ਦਾ ਐਲਾਨ ਕਰ ਦਿੱਤਾ ਹੈ। 

ਮਰਵਾਹ ਕੈਨੇਡੀਅਨ ਸੈਨੇਟ ਵਿੱਚ ਨਿਯੁਕਤ ਹੋਣ ਵਾਲੇ ਪਹਿਲੇ ਸਿੱਖ ਸਨ ਅਤੇ ਉਨ੍ਹਾਂ ਦਾ ਕਾਰਜਕਾਲ ਸੰਨ 2026 ਤੱਕ ਸੀ। ਜਸਟਿਨ ਟਰੂਡੋ ਨੇ ਉਹਨਾਂ ਨੂੰ ਸੈਨੇਟ ਵਿੱਚ ਨਿਯੁਕਤ ਕੀਤਾ ਸੀ। ਸਰਬਜੀਤ ਮਰਵਾਹ ਦਾ ਪਿਛੋਕੜ ਅਤੇ ਜਨਮ ਪੱਛਮੀ ਬੰਗਾਲ ਦੇ ਕੋਲਕਾਤਾ ਤੋਂ ਹੈ। ਉਹ ਸੇਂਟ ਸਟੀਫਨ ਕਾਲਜ, ਦਿੱਲੀ ਅਤੇ ਦਿੱਲੀ ਸਕੂਲ ਆਫ ਇਕਨਾਮਿਕਸ ਦੇ ਸਾਬਕਾ ਵਿਦਿਆਰਥੀ ਰਹੇ। ਉਸ ਨੇ ਕੈਲੀਫੋਰਨੀਆ ਯੂਨੀਵਰਸਿਟੀ ਤੋਂ ਐਮ.ਬੀ.ਏ.ਕੀਤੀ।ਮਰਵਾਹ ਸਕੋਸ਼ੀਆ ਨਾਮੀਂ ਬੈਂਕ ਦੇ  ਚੇਅਰਮੈਨ ਵੀ ਰਹੇ।  ਉਹਨਾਂ ਕਈ ਕੈਨੇਡੀਅਨ ਸੰਸਥਾਵਾਂ ਜਿਵੇਂ ਕਿ ਟੋਰਾਂਟੋ ਸਟਾਰ ਡੇਲੀ, ਟੋਰਾਂਟੋ ਇੰਟਰਨੈਸ਼ਨਲ ਫਿਲਮ ਫੈਸਟੀਵਲ ਦੇ ਬੋਰਡਾਂ ‘ਤੇ ਵੀ ਸੇਵਾ ਨਿਭਾਈ ਹੈ। ਉਹਨਾਂ ਦੇ ਅਸਤੀਫ਼ਾ ਦਾ ਕਾਰਨ ਸਾਹਮਣੇ ਨਹੀਂ ਆਇਆ ਪ੍ਰੰਤੂ ਜਾਣਕਾਰੀ ਅਨੁਸਾਰ ਉਨ੍ਹਾਂ ਨੇ 10 ਨਵੰਬਰ, 2016 ਨੂੰ ਇਹ ਅਹੁਦਾ ਸੰਭਾਲਿਆ ਸੀ। ਹਾਲਾਂਕਿ ਉਨ੍ਹਾਂ ਨੇ ਅਸਤੀਫ਼ਾ ਦੇਣ ਦਾ ਕਾਰਨ ਅਜੇ ਤੱਕ ਸਪੱਸ਼ਟ ਨਹੀਂ ਕੀਤਾ ਹੈ। ਉਨ੍ਹਾਂ ਇਸ ਬਾਰੇ ਕੋਈ ਜਾਣਕਾਰੀ ਵੀ ਨਹੀਂ ਦਿੱਤੀ ਪਰ ਭਾਰਤ-ਕੈਨੇਡਾ ਵਿਚਾਲੇ ਚੱਲ ਰਹੇ ਤਣਾਅ ਦੇ ਕਾਰਨ ਇਹ ਅਸਤੀਫ਼ਾ ਚਰਚਾ ਦਾ ਵਿਸ਼ਾ ਬਣ ਗਿਆ ਹੈ।