ਤੋਸ਼ਾਖਾਨਾ ਮਾਮਲੇ ‘ਚ ਸਾਬਕਾ ਪਾਕਿ PM ਇਮਰਾਨ ਨੂੰ 3 ਸਾਲ ਦੀ ਜੇਲ੍ਹ: 5 ਸਾਲ ਤੱਕ ਨਹੀਂ ਲੜ ਸਕਣਗੇ ਚੋਣ

Share on Social Media

ਇਸਲਾਮਾਬਾਦ- ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਤੋਸ਼ਾਖਾਨਾ ਮਾਮਲੇ ‘ਚ 3 ਸਾਲ ਦੀ ਸਜ਼ਾ ਸੁਣਾਈ ਗਈ ਹੈ। ਇਸ ਨਾਲ ਉਹ ਅਗਲੇ 5 ਸਾਲਾਂ ਤੱਕ ਚੋਣ ਨਹੀਂ ਲੜ ਸਕਣਗੇ। ਇਸਲਾਮਾਬਾਦ ਦੀ ਹੇਠਲੀ ਅਦਾਲਤ ਨੇ ਉਨ੍ਹਾਂ ‘ਤੇ 1 ਲੱਖ ਪਾਕਿਸਤਾਨੀ ਰੁਪਏ ਦਾ ਜੁਰਮਾਨਾ ਵੀ ਲਗਾਇਆ ਹੈ।

ਅਦਾਲਤ ਨੇ ਕਿਹਾ ਹੈ ਕਿ ਪੀਟੀਆਈ ਚੇਅਰਮੈਨ ਇਮਰਾਨ ਨੇ ਤੋਸ਼ਾਖਾਨਾ ਮਾਮਲੇ ਵਿੱਚ ਪਾਕਿਸਤਾਨ ਦੇ ਚੋਣ ਕਮਿਸ਼ਨ ਨੂੰ ਗਲਤ ਜਾਣਕਾਰੀ ਦਿੱਤੀ ਸੀ। ਇਸ ਦੇ ਨਾਲ ਹੀ ਉਹ ਭ੍ਰਿਸ਼ਟਾਚਾਰ ਵਿੱਚ ਸ਼ਾਮਲ ਸੀ। ਇਸ ਤੋਂ ਪਹਿਲਾਂ ਸ਼ਨੀਵਾਰ ਨੂੰ ਅਦਾਲਤ ‘ਚ ਸੁਣਵਾਈ ਤੋਂ ਬਾਅਦ ਦੁਪਹਿਰ 12:30 ਵਜੇ ਤੱਕ ਫੈਸਲਾ ਸੁਰੱਖਿਅਤ ਰੱਖ ਲਿਆ ਗਿਆ ਸੀ। ਪਰ ਇਸ ਤੋਂ ਬਾਅਦ ਵੀ ਜਦੋਂ ਇਮਰਾਨ ਅਦਾਲਤ ਨਹੀਂ ਪਹੁੰਚੇ ਤਾਂ ਜੱਜ ਨੇ ਫੈਸਲਾ ਸੁਣਾ ਦਿੱਤਾ।