ਚੰਡੀਗੜ੍ਹ:ਪੰਜਾਬੀ ਗਾਇਕ ਤੇ ਅਦਾਕਾਰ ਦਿਲਜੀਤ ਦੋਸਾਂਝ ਆਪਣਾ ਆਸਟ੍ਰੇਲੀਆ-ਨਿਊਜ਼ੀਲੈਂਡ ਬੌਰਨ ਟੂ ਸ਼ਾਈਨ ਟੂਰ ਸ਼ੁਰੂ ਕਰਨ ਲਈ ਪੂਰੀ ਤਰ੍ਹਾਂ ਤਿਆਰ ਹਨ ਤੇ ਕਲਾਕਾਰ ਪਹਿਲਾਂ ਹੀ ਇਤਿਹਾਸ ਦੀਆਂ ਕਿਤਾਬਾਂ ‘ਚ ਇਕ ਹੋਰ ਅਧਿਆਏ ਜੋੜ ਚੁੱਕੇ ਹਨ।
ਉਹ ਮੈਲਬੌਰਨ ‘ਚ ਰੋਡ ਲੈਵਰ ਅਰੇਨਾ ਨੂੰ ਸੋਲਡ ਆਊਟ ਕਰਨ ਵਾਲੇ ਪਹਿਲੇ ਭਾਰਤੀ ਕਲਾਕਾਰ ਬਣ ਗਏ ਹਨ, ਜਿਥੇ ਉਹ 13 ਅਕਤੂਬਰ ਨੂੰ ਪ੍ਰਫਾਰਮ ਕਰਨ ਲਈ ਤਿਆਰ ਹਨ।ਇਸ ਤੋਂ ਇਲਾਵਾ ਉਹ ਕਿਸੇ ਸ਼ੋਅ ਲਈ ਸਭ ਤੋਂ ਵੱਧ ਵਿਕਣ ਵਾਲੀਆਂ ਟਿਕਟਾਂ ਦੇ ਮਾਮਲੇ ‘ਚ ਪਹਿਲੇ ਭਾਰਤੀ ਕਲਾਕਾਰ ਵੀ ਬਣ ਗਏ ਹਨ।