ਚੰਡੀਗੜ੍ਹ: ਸਾਰਾਗੜ੍ਹੀ ਜੰਗੀ ਯਾਦਗਾਰ ਦਾ ਨੀਂਹ ਪੱਥਰ ਰੱਖਣ ਤੋਂ ਬਾਅਦ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦੇ ਅਤੇ ਮਾਤਾ ਗੁਜਰੀ ਜੀ ਦਸੰਬਰ ਮਹੀਨੇ ਸ਼ਹੀਦ ਹੋਏ ਸਨ ਜਿਸ ਕਰਕੇ ਸਮੁੱਚੀ ਕੌਮ ਲਈ ਇਹ ਮਹੀਨਾ ਸੋਗ ਦਾ ਮਹੀਨਾ ਹੁੰਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਪਹਿਲਾਂ ਹੀ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੋਈ ਹੈ ਕਿ ਭਵਿੱਖ ਵਿੱਚ ਇਸ ਮਹੀਨੇ ਦੌਰਾਨ ਸਰਕਾਰੀ ਪੱਧਰ ਉਤੇ ਕੋਈ ਵੀ ਖੁਸ਼ੀ ਦਾ ਸਮਾਗਮ ਨਾ ਮਨਾਇਆ ਜਾਵੇ। ਉਨ੍ਹਾਂ ਕਿਹਾ ਕਿ ਇਹ ਉਪਰਾਲਾ ਸੂਬਾ ਸਰਕਾਰ ਅਤੇ ਲੋਕਾਂ ਵੱਲੋਂ ਸਾਹਿਬਜ਼ਾਦਿਆਂ ਨੂੰ ਸੱਚੀ ਸ਼ਰਧਾਂਜਲੀ ਹੋਵੇਗਾ।