ਦੇਸ਼ ਵਿਚ ਪਿਛਲੇ ਮਹੀਨੇ ਪ੍ਰਚੂਨ ਮਹਿੰਗਾਈ 15 ਮਹੀਨਿਆਂ ਦੇ ਉੱਚ ਪੱਧਰ ‘ਤੇ ਪਹੁੰਚ ਗਈ ਸੀ। ਇਸ ਦਾ ਮੁੱਖ ਕਾਰਨ ਸਬਜ਼ੀਆਂ , ਕਣਕ, ਖੁਰਾਕੀ ਤੇਲ ਅਤੇ ਹੋਰ ਜ਼ਰੂਰੀ ਵਸਤਾਂ ਦੀਆਂ ਕੀਮਤਾਂ ਵਿਚ ਵਾਧਾ ਹੈ। ਮਹਿੰਗਾਈ ‘ਤੇ ਕਾਬੂ ਪਾਉਣ ਲਈ ਜਿਥੇ ਸਰਕਾਰ ਨੇ ਕਣਕ ਅਤੇ ਚੌਲ ਦੇ ਨਿਰਯਾਤ ‘ਤੇ ਪਾਬੰਦੀ ਲਗਾਈ ਹੈ ਉਥੇ ਹੁਣ ਸਰਕਾਰ ਰੂਸ ਕੋਲੋਂ ਕਣਕ ਆਯਾਤ ਕਰਨ ਦੀਆਂ ਯੋਜਨਾਵਾਂ ‘ਤੇ ਕੰਮ ਕਰ ਰਹੀ ਹੈ।
ਰੂਸ ਤੋਂ ਕਣਕ ਦੀ ਦਰਾਮਦ ਦੀ ਜਾਣਕਾਰੀ ਰੱਖਣ ਵਾਲੇ ਸੂਤਰਾਂ ਨੇ ਦਾਅਵਾ ਕੀਤਾ ਹੈ ਕਿ ਸਰਕਾਰ ਰੂਸ ਤੋਂ ਸਸਤੇ ਰੇਟ ‘ਤੇ ਕਣਕ ਆਯਾਤ ਕਰਨ ਦੇ ਪ੍ਰਸਤਾਵ ‘ਤੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਹੈ ਅਤੇ ਕਰੀਬ 90 ਲੱਖ ਟਨ ਕਣਕ ਦੀ ਦਰਾਮਦ ਬਾਰੇ ਵਿਚਾਰ ਕੀਤਾ ਜਾ ਰਿਹਾ ਹੈ। ਸਰਕਾਰ ਇਸ ਲਈ ਨਿੱਜੀ ਖੇਤਰ ਦੇ ਕਾਰੋਬਾਰੀਆਂ ਅਤੇ ਸਰਕਾਰੀ ਅਦਾਰਿਆਂ ਦੋਵਾਂ ਨਾਲ ਗੱਲਬਾਤ ਕਰ ਰਹੀ ਹੈ।
ਜ਼ਿਕਰਯੋਗ ਹੈ ਕਿ ਅਗਲੇ ਸਾਲ ਹੋਣ ਵਾਲੀਆਂ ਲੋਕ ਸਭਾ ਚੋਣਾਂ ਅਤੇ ਇਸ ਸਾਲ ਦੇ ਅੰਤ ਵਿੱਚ ਹੋਣ ਵਾਲੀਆਂ ਕਈ ਰਾਜਾਂ ਦੀਆਂ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਸਰਕਾਰ ਲਈ ਮਹਿੰਗਾਈ ਨੂੰ ਕਾਬੂ ਕਰਨ ਜ਼ਰੂਰੀ ਹੋ ਗਿਆ ਹੈ।