ਦੋ ਸਕੇ ਭਰਾਵਾਂ ਦਾ ਹੋਇਆ ਕਤਲ

Share on Social Media

ਫਿਰੋਜ਼ਪੁਰ :- ਫਿਰੋਜ਼ਪੁਰ ਵਿਚ ਦਿਲ ਨੂੰ ਦਹਿਲਾ ਦੇਣ ਵਾਲੀ ਵਾਰਦਾਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਫਿਰੋਜ਼ਪੁਰ ਵਿਖੇ ਦੋ ਨੌਜਵਾਨਾਂ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਮਿਲੀ ਜਾਣਕਾਰੀ ਮੁਤਾਬਕ ਫ਼ਿਰੋਜ਼ਪੁਰ ਦੇ ਪਿੰਡ ਭਾਵੜਾ ‘ਚ ਮੋਬਾਇਲ ਨੂੰ ਲੈ ਕੇ ਮਾਮੂਲੀ ਬਹਿਸ ਹੋ ਗਈ। ਇਹ ਬਹਿਸ ਇੰਨੀ ਵੱਧ ਗਈ ਕਿ ਗੋਲ਼ੀਆਂ ਤੱਕ ਚਲਾ ਦਿੱਤੀਆਂ ਗਈਆਂ। ਇਸ ਦੌਰਾਨ ਗੋਲ਼ੀਬਾਰੀ ‘ਚ ਫ਼ਰੀਦਕੋਟ ਦੇ ਅਰਾਈਆਂ ਵਾਲਾ ਦੇ ਦੋ ਸਕੇ ਭਰਾਵਾਂ ਨੂੰ ਗੰਭੀਰ ਰੂਪ ਨਾਲ ਜ਼ਖ਼ਮੀ ਕੀਤਾ ਗਿਆ। ਜ਼ਖ਼ਮੀ ਹਾਲਤ ‘ਚ ਦੋਹਾਂ ਨੂੰ ਫਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ‘ਚ ਦਾਖ਼ਲ ਕਰਵਾਇਆ ਗਿਆ, ਜਿੱਥੇ ਦੋਹਾਂ ਭਰਾਵਾਂ ਦੀ ਮੌਤ ਹੋ ਗਈ। ਮ੍ਰਿਤਕ ਭਰਾਵਾਂ ਦੀ ਪਛਾਣ ਜਗਦੀਸ਼ ਸਿੰਘ (34) ਅਤੇ ਕੁਲਦੀਪ ਸਿੰਘ (36) ਪੁੱਤਰ ਸੋਹਣ ਸਿੰਘ ਵਜੋਂ ਹੋਈ ਹੈ