ਜਲੰਧਰ –ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇਕ ਪਾਸੇ ਜਿੱਥੇ ਨਸ਼ਿਆਂ ਖ਼ਿਲਾਫ਼ ਜੰਗ ਦੀ ਸ਼ੁਰੂਆਤ ਕੀਤੀ ਹੈ ਤਾਂ ਦੂਜੇ ਪਾਸੇ ਇਸ ਕੰਮ ਨੂੰ ਅੰਜਾਮ ਦੇਣ ਲਈ ਪੰਜਾਬ ਪੁਲਸ ਨੇ ਵੀ ਪੂਰੀ ਕਮਰ ਕੱਸ ਲਈ ਹੈ। ਪੰਜਾਬ ਦੇ ਡੀ. ਜੀ. ਪੀ. ਗੌਰਵ ਯਾਦਵ ਨੇ ਇਸ ਸਬੰਧੀ ਫੀਲਡ ਵਿਚ ਤਾਇਨਾਤ ਸਾਰੇ ਪੁਲਸ ਅਧਿਕਾਰੀਆਂ ਨੂੰ ਨਿਰਦੇਸ਼ ਭੇਜ ਕੇ ਕਿਹਾ ਹੈ ਕਿ ਉਹ ਨਸ਼ਿਆਂ ਖ਼ਿਲਾਫ਼ ਜੰਗ ਨੂੰ ਤੇਜ਼ ਕਰਨ ਅਤੇ ਨਸ਼ਿਆਂ ਦਾ ਕਾਰੋਬਾਰ ਕਰਨ ਵਾਲੇ ਕਿਸੇ ਵੀ ਸਮੱਗਲਰ ਜਾਂ ਵਿਅਕਤੀ ਵਿਰੁੱਧ ਨਰਮੀ ਨਾ ਕੀਤੀ ਜਾਵੇ।