ਬਠਿੰਡਾ : ਜ਼ਿਲ੍ਹੇ ਦੇ ਪਿੰਡ ਗੋਬਿੰਦਪੁਰਾ ‘ਚ ਨਸ਼ੇੜੀਆਂ ਨੇ ਗੁਰਦੁਆਰਾ ਸਾਹਿਬ ਨੂੰ ਨਿਸ਼ਾਨਾ ਬਣਾਉਂਦਿਆਂ ਇਕ ਨੌਜਵਾਨ ਨੰਗੇ ਸਿਰ ਅਤੇ ਜੁੱਤੀ ਸਣੇ ਗੁਰਦੁਆਰਾ ਸਾਹਿਬ ਦੇ ਦਰਬਾਰ ‘ਚ ਦਾਖ਼ਲ ਹੋਇਆ ਅਤੇ ਗੋਲਕ ਤੋੜ ਕੇ ਪੈਸੇ ਚੋਰੀ ਕਰ ਲਏ। ਘਟਨਾ ਸੀਸੀਟੀਵੀ ‘ਚ ਕੈਦ ਹੋ ਗਈ ਹੈ। ਪਿੰਡ ਦੀ ਪੰਚਾਇਤ ਨੇ ਮੁਲਜ਼ਮਾਂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਹੈ। ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਮੋਦਨ ਸਿੰਘ ਨੇ ਦੱਸਿਆ ਕਿ ਸ਼ੁੱਕਰਵਾਰ ਨੂੰ ਜਦੋਂ ਉਹ ਪ੍ਰਕਾਸ਼ ਕਰਵਾਉਣ ਲਈ ਗੁਰਦੁਆਰਾ ਸਾਹਿਬ ਪੁੱਜੇ ਤਾਂ ਦੇਖਿਆ ਕਿ ਗੁਰਦੁਆਰਾ ਸਾਹਿਬ ਦੇ ਤਾਲੇ ਟੁੱਟੇ ਹੋਏ ਸਨ, ਜਦੋਂ ਉਸ ਨੇ ਅੰਦਰ ਜਾ ਕੇ ਦੇਖਿਆ ਤਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਾਹਮਣੇ ਪਈ ਗੋਲਕ ਟੁੱਟੀ ਹੋਈ ਸੀ ਅਤੇ ਉਸ ਵਿਚਲੇ ਪੈਸੇ ਵੀ ਗਾਇਬ ਸਨ।