ਪਟਿਆਲਾ, ਡੇਰਾਬੱਸੀ, ਫਤਹਿਗੜ੍ਹ ਸਾਹਿਬ, ਗੁਰਦਾਸਪੁਰ ਸਣੇ ਇਨ੍ਹਾਂ ਇਲਾਕਿਆਂ ਵਿਚ ਮੀਂਹ ਦੀ ਭਵਿੱਖਬਾਣੀ

Share on Social Media

ਪੰਜਾਬ ਦੇ ਅੱਜ ਕੁਝ ਜ਼ਿਲ੍ਹਿਆਂ ਵਿਚ ਅੱਜ ਵੀ ਮੀਂਹ ਦੀ ਭਵਿੱਖਬਾਣੀ ਕੀਤੀ ਗਈ ਹੈ। ਮੌਸਮ ਵਿਭਾਗ ਮੁਤਾਬਕ ਅੱਜ ਪਟਿਆਲਾ, ਨਾਭਾ, ਰਾਜਪੁਰਾ, ਡੇਰਾਬੱਸੀ, ਫਤਹਿਗੜ੍ਹ ਸਾਹਿਬ, ਬਟਾਲਾ, ਡੇਰਾ ਬਾਬਾ ਨਾਨਕ, ਦਸੂਆ, ਮੁਕੇਰੀਆਂ, ਗੁਰਦਾਸਪੁਰ, ਪਠਾਨਕੋਟ ਵਿਚ ਅੱਜ ਮੀਂਹ ਦੀ ਭਵਿੱਖਬਾਣੀ ਕੀਤੀ ਗਈ ਹੈ।

ਮੌਸਮ ਵਿਭਾਗ ਮੁਤਾਬਕ ਮੱਧ ਪ੍ਰਦੇਸ਼ ਅਤੇ ਇਸ ਦੇ ਆਸ-ਪਾਸ ਦੇ ਕਈ ਇਲਾਕਿਆਂ ‘ਚ ਘੱਟ ਦਬਾਅ ਦਾ ਖੇਤਰ ਬਣਨ ਨਾਲ ਭਾਰੀ ਬਾਰਿਸ਼ ਹੋਵੇਗੀ। ਅਗਲੇ 4 ਤੋਂ 5 ਦਿਨਾਂ ਤੱਕ ਬਿਹਾਰ, ਉੱਤਰਾਖੰਡ, ਉੱਤਰੀ ਉੱਤਰ ਪ੍ਰਦੇਸ਼, ਉਪ ਹਿਮਾਲੀਅਨ ਪੱਛਮੀ ਬੰਗਾਲ, ਸਿੱਕਮ ਵਿੱਚ ਭਾਰੀ ਬਾਰਿਸ਼ ਹੋਵੇਗੀ।