ਪਟਿਆਲਾ ਦੇ ਸ਼ਾਹੀ ਘਰਾਣੇ ਨਾਲ ਸੰਬੰਧਤ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਤੇ ਲੋਕ ਸਭਾ ਮੈਂਬਰ ਪ੍ਰਨੀਤ ਕੌਰ ਵਲੋਂ ਵੱਡੀ ਨਦੀ ਵਿਚ ਸੋਨੇ ਦੀ ਨੱਥ ਅਤੇ ਚੂੜਾ ਚੜ੍ਹਾਇਆ ਹੈ। ਸ਼ਾਹੀ ਪਰਿਵਾਰ ਦੇ ਰਾਜਪੁਰੋਹਿਤ ਦੀ ਹਾਜ਼ਰੀ ‘ਚ ਮੁਕੰਮਲ ਹੋਈ ਇਸ ਰਸਮ ਵਿਚ ਉਨ੍ਹਾਂ ਦੀ ਧੀ ਜੈ ਇੰਦਰ ਕੌਰ ਵੀ ਮੌਜੂਦ ਸਨ। ਇਸ ਸੰਬੰਧੀ ਗੱਲਬਾਤ ਕਰਦੇ ਹੋਏ ਪ੍ਰਨੀਤ ਕੌਰ ਨੇ ਆਖਿਆ ਕਿ ਇਹ ਪੁਰਾਣੀ ਰਸਮ ਹੈ। ਇਹ ਪਰੰਪਰਾ ਪਟਿਆਲਾ ਦੇ ਮੋਢੀ ਬਾਬਾ ਆਲਾ ਸਿੰਘ ਦੇ ਸਮੇਂ ਤੋਂ ਚੱਲਦੀ ਆ ਰਹੀ ਹੈ। ਜਦੋਂ ਵੀ ਪਟਿਆਲੇ ’ਚ ਪਾਣੀ ਜਾਂ ਅੱਗ ਦਾ ਸੰਕਟ ਆਉਂਦਾ ਹੈ ਤਾਂ ਸ਼ਾਹੀ ਪਰਿਵਾਰ ਵੱਲੋਂ ਸੋਨੇ ਦੀ ਨੱਥ ਅਤੇ ਚੂੜਾ ਚੜ੍ਹਾਇਆ ਜਾਂਦਾ ਹੈ।