ਪਰਿਵਾਰ ‘ਚ ਮਚਿਆ ਕੋਹਰਾਮ, ਨਕੋਦਰ ਵਿਖੇ ਮਾਪਿਆਂ ਦੇ ਜਵਾਨ ਪੁੱਤ ਦੀ ਸੱਪ ਦੇ ਡੱਸਣ ਕਾਰਨ ਮੌਤ !!

Share on Social Media

ਨਕੋਦਰ ਦੇ ਨੇੜਲੇ ਬੀਰਪਿੰਡ ਦੇ 28 ਸਾਲਾ ਨੌਜਵਾਨ ਦੀ ਸੱਪ ਦੇ ਡੱਸਣ ਨਾਲ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਛਾਣ ਜਸਕਰਨ ਸਿੰਘ ਪੁੱਤਰ ਸਰਬਜੀਤ ਸਿੰਘ ਵਜੋਂ ਹੋਈ ਹੈ। ਜਸਕਰਨ ਸਿੰਘ ਕਰੀਬ 2 ਸਾਲ ਪਹਿਲਾਂ ਦੁਬਈ ਤੋਂ ਆਇਆ ਸੀ। ਬੀਤੇ ਕੱਲ ਜਦ ਉਹ ਆਪਣੇ ਖੇਤਾਂ ’ਚ ਗਿਆ, ਜਿੱਥੇ ਉਸ ਨੂੰ ਜ਼ਹਿਰੀਲੇ ਸੱਪ ਨੇ ਡੱਸ ਦਿੱਤਾ, ਜਿਸ ਨੂੰ ਇਲਾਜ ਲਈ ਪਹਿਲਾਂ ਸਰਕਾਰੀ ਹਸਪਤਾਲ ਨਕੋਦਰ ’ਚ ਦਾਖਲ ਕਰਵਾਇਆ ਪਰ ਡਾਕਟਰਾਂ ਨੇ ਉਸ ਨੂੰ ਜਲੰਧਰ ਰੈਫਰ ਕਰ ਦਿੱਤਾ। ਜਸਕਰਨ ਸਿੰਘ ਦੀ ਰਸਤੇ ’ਚ ਹੀ ਮੌਤ ਹੋ ਗਈ।