ਪਾਕਿਸਤਾਨ : ਯਾਤਰੀਆਂ ਨਾਲ ਭਰੀ ਬੱਸ ‘ਚ ਲੱਗੀ ਅੱਗ, 16 ਲੋਕਾਂ ਦੀ ਮੌਤ ਤੇ 11 ਜ਼ਖ਼ਮੀ

Share on Social Media

ਇਸਲਾਮਾਬਾਦ : ਪਾਕਿਸਤਾਨ ਦੇ ਪੰਜਾਬ ਦੇ ਪਿੰਡੀ ਭੱਟੀਆਂ ਇਲਾਕੇ ਨੇੜੇ ਭਿਆਨਕ ਸੜਕ ਹਾਦਸ ਵਾਪਰਿਆ। ਜਾਣਕਾਰੀ ਮੁਤਾਬਕ ਫੈਸਲਾਬਾਦ ਮੋਟਰਵੇਅ ‘ਤੇ ਐਤਵਾਰ ਤੜਕੇ ਇਕ ਬੱਸ ਨੂੰ ਅੱਗ ਲੱਗਣ ਕਾਰਨ 16 ਲੋਕਾਂ ਦੀ ਮੌਤ ਹੋ ਗਈ ਅਤੇ 11 ਹੋਰ ਜ਼ਖਮੀ ਹੋ ਗਏ। ਬੱਸ ਕਰਾਚੀ ਤੋਂ ਇਸਲਾਮਾਬਾਦ ਜਾ ਰਹੀ ਸੀ। ਪਾਕਿਸਤਾਨ ਦੇ ਨਿਊਜ਼ ਚੈਨਲ ਜੀਓ ਨਿਊਜ਼ ਨੇ ਬਚਾਅ ਅਧਿਕਾਰੀਆਂ ਦੇ ਹਵਾਲੇ ਨਾਲ ਦੱਸਿਆ ਕਿ ਬੱਸ 35 ਤੋਂ 40 ਯਾਤਰੀਆਂ ਨੂੰ ਲੈ ਕੇ ਕਰਾਚੀ ਤੋਂ ਇਸਲਾਮਾਬਾਦ ਜਾ ਰਹੀ ਸੀ। ਜਿਓ ਨਿਊਜ਼ ਦੀ ਰਿਪੋਰਟ ਮੁਤਾਬਕ ਜ਼ਿਲ੍ਹਾ ਪੁਲਸ ਅਧਿਕਾਰੀ ਡਾਕਟਰ ਫਹਾਦ ਨੇ ਦੱਸਿਆ ਕਿ ਡੀਜ਼ਲ ਦੇ ਡਰੰਮ ਲੈ ਕੇ ਜਾ ਰਹੀ ਪਿਕਅੱਪ ਵੈਨ ਨਾਲ ਟਕਰਾਉਣ ਤੋਂ ਬਾਅਦ ਬੱਸ ਨੂੰ ਅੱਗ ਲੱਗ ਗਈ।