ਪੰਜਾਬੀ ਲੋਕ ਗਾਇਕ ਸੁਰਿੰਦਰ ਸ਼ਿੰਦਾ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਅਚਾਨਕ ਉਨ੍ਹਾਂ ਦੀ ਸਿਹਤ ਵਿਗੜ ਗਈ, ਜਿਸ ਕਾਰਨ ਉਨ੍ਹਾਂ ਨੂੰ ਦੀਪ ਹਸਪਤਾਲ, ਮਾਡਲ ਟਾਊਨ ਲੁਧਿਆਣਾ ਵਿਖੇ ਦਾਖਲ ਕਰਵਾਇਆ ਗਿਆ। ਦੱਸ ਦੇਈਏ ਕਿ ਇਸ ਦੌਰਾਨ ਡਾਕਟਰਾਂ ਨੇ ਛਿੰਦਾ ਨੂੰ ਵੈਂਟੀਲੇਟਰ ‘ਤੇ ਰੱਖਿਆ ਹੈ। ਪੰਜਾਬੀ ਲੋਕ ਗਾਇਕ ਸੁਰਿੰਦਰ ਸ਼ਿੰਦਾ ਦੀ ਨਾਜ਼ੁਕ ਹਾਲਤ ਉੱਪਰ ਪ੍ਰਸ਼ੰਸਕ ਵੀ ਠੀਕ ਹੋਣ ਦੀ ਦੁਆ ਕਰ ਰਹੇ ਹਨ। ਇਸ ਤੋਂ ਇਲਾਵਾ ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਕਈ ਸਿਤਾਰੇ ਕਲਾਕਾਰ ਨੂੰ ਮਿਲਣ ਲਈ ਹਸਪਤਾਲ ਵਿੱਚ ਪਹੁੰਚੇ।