ਪੰਜਾਬ ਕਾਂਗਰਸ ਨੂੰ ਵੱਡਾ ਝਟਕਾ, ‘ਆਪ’ ‘ਚ ਸ਼ਾਮਲ ਹੋਇਆ ਮਾਝੇ ਦਾ ਸੀਨੀਅਰ ਆਗੂ

Share on Social Media

ਅੰਮ੍ਰਿਤਸਰ- ਪੰਜਾਬ ਕਾਂਗਰਸ ਨੂੰ ਅੱਜ ਉਸ ਵੇਲੇ ਵੱਡਾ ਝਟਕਾ ਲੱਗਾ ਜਦੋਂ ਸੀਨੀਅਰ ਸਿਆਸੀ ਆਗੂ ਜਗਵਿੰਦਰ ਪਾਲ ਸਿੰਘ ਜੱਗਾ ਮਜੀਠੀਆ ਨੇ ਕਾਂਗਰਸ ਨੂੰ ਅਲਵਿਦਾ ਆਖ ਦਿੱਤਾ । ਦੱਸ ਦੇਈਏ ਕਿ ਜਗਵਿੰਦਰ ਪਾਲ ਸਿੰਘ ਜੱਗਾ ਮਜੀਠੀਆ ਕਾਂਗਰਸ ਨੂੰ ਛੱਡ ਕੇ ‘ਆਪ’ ‘ਚ ਸ਼ਾਮਲ ਹੋਏ ਹਨ। ਇਸ ਮੌਕੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਦਾ  ਪਾਰਟੀ ‘ਚ ਆਉਣ ਦਾ ਸਵਾਗਤ ਕੀਤਾ ਹੈ। 

ਜ਼ਿਕਰਯੋਗ ਕਿ 2022 ਦੀਆਂ ਵਿਧਾਨ ਸਭਾ ਚੋਣਾਂ ’ਚ ਹਲਕਾ ਮਜੀਠਾ ‘ਚ ਕਾਂਗਰਸ ਦੀ ਟਿਕਟ ‘ਤੇ ਜਗਵਿੰਦਰ ਪਾਲ ਸਿੰਘ ਜੱਗਾ ਚੋਣ ਲੜੇ ਸੀ। ਜਿਸ ‘ਚ ਸ਼੍ਰੋਮਣੀ ਅਕਾਲੀ ਦਲ ਤੋਂ ਬਿਕਰਮ ਮਜੀਠੀਆ ਦੀ ਪਤਨੀ ਗਨੀਵ ਕੌਰ ਮਜੀਠੀਆ ਨੇ ਜਿੱਤ ਹਾਸਲ ਕੀਤੀ ਹੈ।