ਚੰਡੀਗੜ੍ਹ : ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ ਚੰਡੀਗੜ੍ਹ ਵਿਖੇ ਹੋਣ ਜਾ ਰਹੀ ਹੈ। ਇਹ ਮੀਟਿੰਗ ਸੋਮਵਾਰ ਸਵੇਰੇ 11 ਵਜੇ ਪੰਜਾਬ ਸਿਵਲ ਸਕੱਤਰੇਤ ਵਿਖੇ ਹੋਵੇਗੀ। ਇਸ ਸਬੰਧੀ ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਨੋਟੀਫਿਕੇਸ਼ਨ ਜਾਰੀ ਕਰਕੇ ਜਾਣਕਾਰੀ ਦਿੱਤੀ ਗਈ ਹੈ।
ਮੀਟਿੰਗ ਦੌਰਾਨ ਕਈ ਵੱਡੇ ਫ਼ੈਸਲੇ ਲਏ ਜਾ ਸਕਦੇ ਹਨ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਕੈਬਨਿਟ ਮੀਟਿੰਗ ਦੌਰਾਨ ਵਿਧਾਨ ਸਭਾ ਦੇ ਸਰਦ ਰੁੱਤ ਇਜਲਾਸ ਸਬੰਧੀ ਤਾਰੀਖ਼ਾਂ ਬਾਰੇ ਐਲਾਨ ਕੀਤਾ ਜਾ ਸਕਦਾ ਹੈ। ਇਸ ਤੋਂ ਇਲਾਵਾ ਹੋਰ ਵੀ ਅਹਿਮ ਮਸਲਿਆਂ ‘ਤੇ ਵਿਚਾਰ-ਵਟਾਂਦਰਾ ਕੀਤੇ ਜਾਣ ਦੀ ਸੰਭਾਵਨਾ ਹੈ।