ਪੰਜਾਬ ‘ਚ ਹਲਕਾ ਇੰਚਾਰਜਾਂ ਨੂੰ ਲੈ ਕੇ ‘ਆਪ’ ਦਾ ਵੱਡਾ ਐਲਾਨ

Share on Social Media

ਚੰਡੀਗੜ੍ਹ : ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਵੱਡਾ ਫ਼ੈਸਲਾ ਲਿਆ ਗਿਆ ਹੈ। ਪਾਰਟੀ ਵੱਲੋਂ ਪੰਜਾਬ ਲਈ ਨਵੇਂ ਹਲਕਾ ਇੰਚਾਰਜਾਂ ਦੀ ਨਿਯੁਕਤੀ ਕੀਤੀ ਗਈ ਹੈ। ਇਸ ਦੇ ਨਾਲ ਹੀ ਪਾਰਟੀ ਨੇ ਨਵੇਂ ਚੁਣੇ ਗਏ ਅਹੁਦੇਦਾਰਾਂ ਨੂੰ ਵਧਾਈਆਂ ਅਤੇ ਸ਼ੁੱਭਕਾਮਨਾਵਾਂ ਦਿੱਤੀਆਂ ਹਨ।

ਜਿਨ੍ਹਾਂ ਇਲਾਕਿਆਂ ‘ਚ ਪਾਰਟੀ ਵੱਲੋਂ ਇੰਚਾਰਜ ਨਿਯੁਕਤ ਕੀਤੇ ਗਏ ਹਨ, ਉਨ੍ਹਾਂ ‘ਚ ਸੁਜਾਨਪੁਰ, ਪਠਾਨਕੋਟ, ਗੁਰਦਾਸਪੁਰ, ਦੀਨਾਨਗਰ, ਕਾਦੀਆਂ, ਫਤਿਹਗੜ੍ਹ ਚੂੜੀਆਂ, ਡੇਰਾ ਬਾਬਾ ਨਾਨਕ, ਰਾਜਾਸਾਂਸੀ, ਭੁਲੱਥ, ਸੁਲਤਾਨਪੁਰ ਲੋਧੀ, ਜਲੰਧਰ ਨਾਰਥ, ਬੰਗਾ ਅਤੇ ਅਬੋਹਰ ਸ਼ਾਮਲ ਹਨ। ਇਸ ਸਬੰਧੀ ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤੀ ਗਈ ਹੈ।