ਪੰਜਾਬ ‘ਚ ਹੜ੍ਹਾਂ ਕਾਰਨ ਮਰਨ ਵਾਲਿਆਂ ਦੀ ਗਿਣਤੀ 38 ਤੱਕ ਪੁੱਜੀ, 15 ਜ਼ਖਮੀ; 3828 ਲੋਕਾਂ ਨੂੰ 155 ਰਾਹਤ ਕੈਂਪਾਂ ਵਿੱਚ ਕੀਤਾ ਗਿਆ ਸ਼ਿਫਟ

Share on Social Media

ਸੂਬੇ ਵਿੱਚ ਹੜ੍ਹਾਂ ਕਾਰਨ ਰਾਹਤ ਕਾਰਜ ਤੇਜ਼ ਕਰ ਦਿੱਤੇ ਗਏ ਹਨ। ਹੜ੍ਹ ਪ੍ਰਭਾਵਿਤ ਇਲਾਕਿਆਂ ਤੋਂ 26280 ਲੋਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਪਹੁੰਚਾਇਆ ਗਿਆ ਹੈ। 1432 ਪਿੰਡ ਹੜ੍ਹ ਨਾਲ ਪ੍ਰਭਾਵਿਤ ਹਨ। ਸੂਬੇ ਵਿੱਚ ਕੁੱਲ 155 ਰਾਹਤ ਕੈਂਪ ਬਣਾਏ ਗਏ ਹਨ, ਜਿਨ੍ਹਾਂ ਵਿੱਚ 3828 ਲੋਕ ਰਹਿ ਰਹੇ ਹਨ।

ਤਰਨਤਾਰਨ, ਫਿਰੋਜ਼ਪੁਰ, ਫਤਿਹਗੜ੍ਹ ਸਾਹਿਬ, ਫਰੀਦਕੋਟ, ਹੁਸ਼ਿਆਰਪੁਰ, ਰੂਪਨਗਰ, ਕਪੂਰਥਲਾ, ਪਟਿਆਲਾ, ਮੋਗਾ, ਲੁਧਿਆਣਾ, ਮੁਹਾਲੀ, ਜਲੰਧਰ, ਸੰਗਰੂਰ, ਐੱਸਬੀਐੱਸ ਨਗਰ, ਫਾਜ਼ਿਲਕਾ, ਗੁਰਦਾਸਪੁਰ, ਮਾਨਸਾ, ਬਠਿੰਡਾ ਅਤੇ ਪਠਾਨਕੋਟ ਸਮੇਤ 19 ਜ਼ਿਲ੍ਹੇ ਹੜ੍ਹ ਨਾਲ ਪ੍ਰਭਾਵਿਤ ਹੋਏ ਹਨ।

ਮਾਲ ਵਿਭਾਗ ਵੱਲੋਂ ਵੱਖ-ਵੱਖ ਜ਼ਿਲ੍ਹਿਆਂ ਤੋਂ ਪ੍ਰਾਪਤ ਰਿਪੋਰਟਾਂ ਅਨੁਸਾਰ ਸੂਬੇ ਵਿੱਚ ਹੜ੍ਹਾਂ ਕਾਰਨ ਕੁੱਲ 38 ਲੋਕਾਂ ਦੀ ਜਾਨ ਚਲੀ ਗਈ ਹੈ ਅਤੇ 15 ਜ਼ਖ਼ਮੀ ਹੋਏ ਹਨ, ਜਦੋਂ ਕਿ 2 ਅਜੇ ਵੀ ਲਾਪਤਾ ਹਨ। ਪਸ਼ੂ ਪਾਲਣ ਵਿਭਾਗ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਰਾਜ ਵਿੱਚ ਕੁੱਲ 2198 ਪਸ਼ੂਆਂ ਦਾ ਇਲਾਜ ਕੀਤਾ ਗਿਆ ਅਤੇ 7243 ਪਸ਼ੂਆਂ ਦਾ ਟੀਕਾਕਰਨ ਕੀਤਾ ਗਿਆ।