ਪੰਜਾਬ ਦੇ ਖਿਡਾਰੀਆਂ ਨੂੰ ਕੌਮਾਂਤਰੀ ਮੰਚ ਤੱਕ ਪਹੁੰਚਾਉਣ ਲਈ ਹਰ ਸੰਭਵ ਯਤਨ ਕੀਤੇ ਜਾਣਗੇ-ਖੇਡ ਮੰਤਰੀ ਗੁਰਮੀਤ ਹੇਅਰ

Share on Social Media

ਹੈਦਰਾਬਾਦ ਵਿਖੇ ਜਵਾਲਾ ਗੁੱਟਾ ਬੈਡਮਿੰਟਨ ਅਕੈਡਮੀ ਵਿੱਚ ਇੱਕ ਮਹੀਨੇ ਦੀ ਸਿਖਲਾਈ ਹਾਸਲ ਕਰਨ ਤੋਂ ਬਾਅਦ ਪੰਜਾਬ ਪਰਤੇ ਖਿਡਾਰੀਆਂ ਦੇ ਚਿਹਰਿਆਂ ਉੱਤੇ ਉਤਸ਼ਾਹ ਤੇ ਜਲੌਅ ਦੇਖਣ ਵਾਲਾ ਸੀ। ਸਾਰੇ 34 ਖਿਡਾਰੀ ਆਤਮ ਵਿਸ਼ਵਾਸ ਨਾਲ ਲਬਰੇਜ਼ ਸਨ ਜਦੋਂ ਉਹ ਆਪਣੀ ਸਿਖਲਾਈ ਦੇ ਤਜ਼ਰਬੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨਾਲ ਸਾਂਝੇ ਕਰ ਰਹੇ ਸਨ। ਕੈਬਨਿਟ ਮੰਤਰੀ ਨੇ ਖਿਡਾਰੀਆਂ ਨੂੰ ਵਿਸ਼ਵਾਸ ਦਿਵਾਇਆ ਕਿ ਸੂਬਾ ਸਰਕਾਰ ਵੱਲੋਂ ਪੰਜਾਬ ਦੇ ਖਿਡਾਰੀਆਂ ਨੂੰ ਖੇਡਾਂ ਦੇ ਕੌਮਾਂਤਰੀ ਮੰਚ ਤੱਕ ਪਹੁੰਚਾਉਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ।