![chief minister approved the project for supply of clean water](https://static.jagbani.com/multimedia/2023_7image_09_14_279528093mann-ll.jpg)
![Share](https://static.jagbani.com/jb2017/images/share-b.png)
![Comment](https://static.jagbani.com/jb2017/images/comment-b.png)
javascript:false
javascript:false
javascript:false
javascript:false
javascript:false
ਚੰਡੀਗੜ੍ਹ : ਪੰਜਾਬ ਦੇ ਪਿੰਡਾਂ ’ਚ ਸਾਫ਼ ਪੀਣਯੋਗ ਪਾਣੀ ਦੀ ਸਪਲਾਈ ਲਈ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ 165.53 ਕਰੋੜ ਰੁਪਏ ਦੇ ਪ੍ਰਾਜੈਕਟ ਮੰਜ਼ੂਰ ਕੀਤੇ ਗਏ ਹਨ। ਇਨ੍ਹਾਂ ਪ੍ਰਾਜੈਕਟਾਂ ਰਾਹੀਂ ਸਰਹੱਦੀ ਜ਼ਿਲ੍ਹਿਆਂ ਦੇ ਨਾਲ-ਨਾਲ ਸੂਬੇ ਦੇ ਹੋਰਨਾਂ ਜ਼ਿਲ੍ਹਿਆਂ ਦੇ ਪਿੰਡਾਂ ’ਚ ਵੀ ਪਾਣੀ ਦੀ ਕੁਆਲਿਟੀ ’ਚ ਸੁਧਾਰ ਆਵੇਗਾ ਅਤੇ ਜਿੱਥੇ-ਜਿੱਥੇ ਪਾਣੀ ਦੀ ਥੁੜ ਜਾਂ ਘਾਟ ਹੈ, ਉੱਥੇ ਭਰਪੂਰ ਮਾਤਰਾ ’ਚ ਪਾਣੀ ਸਪਲਾਈ ਯਕੀਨੀ ਬਣਾਈ ਜਾਵੇਗੀ। ਇਸ ਬਾਬਤ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵੱਖ-ਵੱਖ ਸਕੀਮਾਂ ਅਧੀਨ ਅਜਿਹੇ 4 ਪ੍ਰਾਜੈਕਟਾਂ ਨੂੰ ਪ੍ਰਵਾਨਗੀ ਦਿੱਤੀ ਗਈ ਹੈ ਜਿਨ੍ਹਾਂ ਰਾਹੀਂ ਸਾਫ਼ ਪੀਣਯੋਗ ਪਾਣੀ ਦੀ ਸਪਲਾਈ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ 55.83 ਕਰੋੜ ਰੁਪਏ ਦੀ ਲਾਗਤ ਨਾਲ 16 ਜ਼ਿਲ੍ਹਿਆਂ ’ਚ 63 ਸਕੀਮਾਂ ਨੂੰ 2023-24 ’ਚ ਮੁਕੰਮਲ ਕਰਨ ਦੀ ਤਜਵੀਜ਼ ਹੈ। ਇਨ੍ਹਾਂ 16 ਜ਼ਿਲ੍ਹਿਆਂ ’ਚੋਂ 6 ਸਰਹੱਦੀ ਜ਼ਿਲ੍ਹੇ ਤਰਨ ਤਾਰਨ, ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ, ਫਾਜ਼ਿਲਕਾ ਅਤੇ ਫਿਰੋਜ਼ਪੁਰ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ 55.61 ਕਰੋੜ ਰੁਪਏ ਦੀ ਲਾਗਤ ਨਾਲ 21 ਜ਼ਿਲ੍ਹਿਆਂ ਦੀਆ 181 ਨਵੀਆਂ ਸਕੀਮਾਂ ਉਸਾਰੀ/ਨਵੀਨੀਕਰਣ ਅਧੀਨ ਹਨ। ਇਹ ਕੰਮ ਮਾਰਚ 2024 ਤੋਂ ਪਹਿਲਾਂ ਮੁਕੰਮਲ ਕਰ ਲਿਆ ਜਾਵੇਗਾ।