ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੂੰ ਮੁਫ਼ਤ ਮਿਲੇਗੀ ਇਹ ਸਹੂਲਤ, ਜਾਰੀ ਹੋਈ ਹਸਪਤਾਲਾਂ ਦੀ List

Share on Social Media

ਪੰਜਾਬ ਸਰਕਾਰ ਨੇ ਸਰਕਾਰੀ ਮੁਲਾਜ਼ਮਾਂ ਲਈ ਅਹਿਮ ਐਲਾਨ ਕੀਤਾ ਹੈ। ਦਰਅਸਲ ਸਰਕਾਰ ਵੱਲੋਂ ਵੱਖ-ਵੱਖ ਵਿਭਾਗਾਂ ਨੂੰ ਪੱਤਰ ਜਾਰੀ ਕੀਤਾ ਗਿਆ ਹੈ। ਇਸ ਦੇ ਮੁਤਾਬਕ ਵੱਖ-ਵੱਖ ਵਿਭਾਗਾਂ ‘ਚ ਕੰਮ ਕਰ ਰਹੇ ਸਰਕਾਰੀ ਮੁਲਾਜ਼ਮਾਂ ਨੂੰ ਐੱਮ. ਆਰ. ਆਈ. ਅਤੇ ਸਿਟੀ ਸਕੈਨ ਦੀ ਸਹੂਲਤ ਮੁਫ਼ਤ ਦੇਣ ਦੀ ਗੱਲ ਕਹੀ ਗਈ ਹੈ।

ਇਸ ਦੇ ਨਾਲ ਹੀ ਉਨ੍ਹਾਂ ਹਸਪਤਾਲਾਂ ਦੀ ਸੂਚੀ ਵੀ ਜਾਰੀ ਕੀਤੀ ਗਈ ਹੈ, ਜਿਨ੍ਹਾਂ ‘ਚ ਇਹ ਸਹੂਲਤ ਦਿੱਤੀ ਜਾਵੇਗੀ। ਇਹ ਦੱਸ ਦੇਈਏ ਕਿ ਸਰਕਾਰੀ ਮੁਲਾਜ਼ਮ ਪਹਿਲਾਂ ਵੀ ਇਸ ਸਹੂਲਤ ਦਾ ਲਾਭ ਲੈ ਰਹੇ ਸਨ ਪਰ ਹੁਣ ਇਸ ‘ਚ ਬੋਰਡ ਅਤੇ ਕਾਰਪੋਰੇਸ਼ਨ ਦੇ ਮੁਲਾਜ਼ਮਾਂ ਨੂੰ ਵੀ ਸ਼ਾਮਲ ਕਰ ਲਿਆ ਗਿਆ ਹੈ।