‘ਪੰਜਾਬ’ ਨੂੰ ਲੈ ਕੇ ਸੁਪਰੀਮ ਕੋਰਟ ‘ਚ ਵੱਡੀ ਸੁਣਵਾਈ ਅੱਜ, ਜਾਣੋ ਕੀ ਹੈ ਪੂਰਾ ਮਾਮਲਾ

Share on Social Media

ਪੰਜਾਬ ਨੂੰ ਲੈ ਕੇ ਅੱਜ ਸੁਪਰੀਮ ਕੋਰਟ ‘ਚ ਅਹਿਮ ਸੁਣਵਾਈ ਹੋਣ ਵਾਲੀ ਹੈ। ਦਰਅਸਲ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ ਮਾਨ ਸਰਕਾਰ ਦੇ ਸੱਦੇ ਵਿਸ਼ੇਸ਼ ਇਜਲਾਸ ਨੂੰ ਗੈਰ ਕਾਨੂੰਨੀ ਕਰਾਰ ਦਿੱਤਾ ਗਿਆ ਸੀ, ਜਿਸ ਤੋਂ ਬਾਅਦ ਪੰਜਾਬ ਸਰਕਾਰ ਨੇ ਸੁਪਰੀਮ ਕੋਰਟ ਦਾ ਰੁਖ ਕੀਤਾ ਸੀ।

ਸੁਪਰੀਮ ਕੋਰਟ ‘ਚ ਦਾਇਰ ਪਟੀਸ਼ਨ ‘ਚ ਪੰਜਾਬ ਸਰਕਾਰ ਵੱਲੋਂ ਕਿਹਾ ਗਿਆ ਸੀ ਕਿ ਵਿਧਾਨ ਸਭਾ ‘ਚ ਪਾਸ ਕੀਤੇ ਬਿੱਲਾਂ ਨੂੰ ਰਾਜਪਾਲ ਮਨਜ਼ੂਰੀ ਨਹੀਂ ਦੇ ਰਹੇ ਹਨ। ਸੂਬਾ ਸਰਕਾਰ ਨੇ ਰਾਜਪਾਲ ਦੇ ਰਵੱਈਏ ਖ਼ਿਲਾਫ਼ 28 ਅਕਤੂਬਰ ਨੂੰ ਸੁਪਰੀਮ ਕੋਰਟ ‘ਚ ਪਟੀਸ਼ਨ ਦਾਇਰ ਕੀਤੀ ਸੀ।

ਇਸ ਤੋਂ ਪਹਿਲਾਂ ਇਸ ਮਾਮਲੇ ‘ਤੇ ਸੁਪਰੀਮ ਕੋਰਟ ‘ਚ ਸੁਣਵਾਈ 2 ਨਵੰਬਰ ਨੂੰ ਹੋਣੀ ਸੀ, ਪਰ ਉਸ ਵੇਲੇ ਅਦਾਲਤ ਨੇ ਇਸ ਨੂੰ 6 ਨਵੰਬਰ ਨੂੰ ਤੈਅ ਕਰ ਦਿੱਤਾ ਸੀ। ਇਸ ਦੇ ਤਹਿਤ ਅੱਜ ਸਰਕਾਰ ਦੀ ਪਟੀਸ਼ਨ ‘ਤੇ ਸੁਣਵਾਈ ਹੋਵੇਗੀ।