ਪੰਜਾਬ ਸਰਕਾਰ ਕਰਨ ਜਾ ਰਹੀ ਇਕ ਹੋਰ ਵੱਡਾ ਐਲਾਨ, ਹਰਪਾਲ ਚੀਮਾ ਨੇ ਦਿੱਤੀ ਜਾਣਕਾਰੀ

Share on Social Media

ਚੰਡੀਗੜ੍ਹ : ਪੰਜਾਬ ਸਰਕਾਰ ਕਾਰੋਬਾਰੀਆਂ ਅਤੇ ਉਦਯੋਗ ਲਈ ਵੱਡਾ ਐਲਾਨ ਕਰਨ ਜਾ ਰਹੀ ਹੈ। ਇਸ ਬਾਰੇ ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਟਵੀਟ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਜੀ ਦੀ ਅਗਵਾਈ ‘ਚ ਅਸੀਂ ਵਪਾਰ ਅਤੇ ਉਦਯੋਗ ਲਈ ਇਕ ਹੋਰ ਵੱਡਾ ਐਲਾਨ ਕਰਨ ਜਾ ਰਹੇ ਹਾਂ।

ਵਪਾਰ ਅਤੇ ਉਦਯੋਗ ਨੂੰ ਉਤਸ਼ਾਹਿਤ ਕਰਨ ਲਈ ਸਾਡੀ ਸਰਕਾਰ ਹਰ ਸੰਭਵ ਕਦਮ ਚੁੱਕ ਰਹੀ ਹੈ। ਦੱਸਣਯੋਗ ਹੈ ਕਿ ਮਾਨ ਸਰਕਾਰ ਵਲੋਂ ਉਦਯੋਗ ਅਤੇ ਵਪਾਰ ਲਈ ਵੱਖ-ਵੱਖ ਸਮੇਂ ਅਹਿਮ ਐਲਾਨ ਕੀਤੇ ਜਾ ਰਹੇ ਹਨ।