ਦਿੱਲੀ-ਐਨਸੀਆਰ ਵਿੱਚ ਅੱਜ ਸਵੇਰੇ ਹੋਈ ਭਾਰੀ ਬਾਰਿਸ਼ ਕਾਰਨ ਮੌਸਮ ਕਾਫੀ ਹੱਦ ਤੱਕ ਸੁਹਾਵਣਾ ਹੋ ਗਿਆ ਹੈ ਅਤੇ ਲੋਕਾਂ ਨੂੰ ਹੁੰਮਸ ਭਰੀ ਗਰਮੀ ਤੋਂ ਕੁਝ ਰਾਹਤ ਮਿਲੀ ਹੈ। ਭਾਰਤੀ ਮੌਸਮ ਵਿਭਾਗ (IMD) ਅਨੁਸਾਰ ਅੱਜ ਵੱਧ ਤੋਂ ਵੱਧ ਤਾਪਮਾਨ 35 ਡਿਗਰੀ ਸੈਲਸੀਅਸ ਤੱਕ ਰਹਿਣ ਦੀ ਸੰਭਾਵਨਾ ਹੈ। ਦਿੱਲੀ ਵਿੱਚ 18 ਅਗਸਤ ਨੂੰ ਵੱਧ ਤੋਂ ਵੱਧ ਤਾਪਮਾਨ 37.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਸੀ, ਜੋ ਆਮ ਨਾਲੋਂ 4 ਡਿਗਰੀ ਸੈਲਸੀਅਸ ਵੱਧ ਸੀ। ਆਈਐਮਡੀ ਨੇ ਅੱਜ ਪੰਜਾਬ, ਹਰਿਆਣਾ, ਉਤਰ ਪ੍ਰਦੇਸ਼, ਅਰੁਣਾਚਲ ਪ੍ਰਦੇਸ਼, ਅਸਾਮ, ਮੇਘਾਲਿਆ, ਨਾਗਾਲੈਂਡ, ਮਨੀਪੁਰ, ਮਿਜ਼ੋਰਮ, ਤ੍ਰਿਪੁਰਾ, ਉੜੀਸਾ, ਉੱਤਰਾਖੰਡ, ਮੱਧ ਪ੍ਰਦੇਸ਼, ਵਿਦਰਭ, ਛੱਤੀਸਗੜ੍ਹ ਅਤੇ ਤੇਲੰਗਾਨਾ ਵਿੱਚ ਵੱਖ-ਵੱਖ ਥਾਵਾਂ ‘ਤੇ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਹੈ।
ਆਈਐਮਡੀ ਦੇ ਮੌਸਮ ਬੁਲੇਟਿਨ ਅਨੁਸਾਰ ਅੱਜ ਉਪ-ਹਿਮਾਲੀਅਨ ਪੱਛਮੀ ਬੰਗਾਲ, ਸਿੱਕਮ, ਬਿਹਾਰ, ਹਿਮਾਚਲ ਪ੍ਰਦੇਸ਼, ਉੱਤਰ ਪ੍ਰਦੇਸ਼, ਪੂਰਬੀ ਰਾਜਸਥਾਨ, ਗੁਜਰਾਤ, ਮੱਧ ਮਹਾਰਾਸ਼ਟਰ, ਮਰਾਠਵਾੜਾ, ਵਿਦਰਭ, ਤੱਟਵਰਤੀ ਆਂਧਰਾ ਪ੍ਰਦੇਸ਼, ਯਾਨਮ ਅਤੇ ਕਰਨਾਟਕ ਵਿੱਚ ਵੱਖ-ਵੱਖ ਥਾਵਾਂ ‘ਤੇ ਬਿਜਲੀ ਡਿੱਗੀ। ਗਰਜ ਨਾਲ ਮੀਂਹ ਪੈਣ ਦੀ ਵੀ ਸੰਭਾਵਨਾ ਹੈ।