ਮਹਿਲ ਕਲਾਂ : ਜ਼ਿਲ੍ਹਾ ਬਰਨਾਲਾ ਦੇ ਪਿੰਡ ਕੁਰੜ ਦੀ ਲੜਕੀ ਦੀ ਕੈਨੇਡਾ ‘ਚ ਮੌਤ ਹੋ ਜਾਣ ਦੀ ਦੁਖਦਾਇਕ ਖ਼ਬਰ ਮਿਲੀ ਹੈ।
ਮ੍ਰਿਤਕ ਲੜਕੀ ਦੀ ਮਾਤਾ ਅਮਰਜੀਤ ਕੌਰ ਨੇ ਦੱਸਿਆਂ ਉਨ੍ਹਾਂ ਦੀ ਲੜਕੀ ਦਿਲਪ੍ਰੀਤ ਕੌਰ (23) ਪੁੱਤਰੀ ਮਰਹੂਮ ਜੁਗਿੰਦਰ ਸਿੰਘ ਵਾਸੀ ਕੁਰੜ ਨੇ +2 ਕਰਨ ਤੋਂ ਬਾਅਦ ਆਈਲੈਟਸ ਪਾਸ ਕਰ ਲਈ ਸੀ। 22 ਅਗਸਤ 2020 ਨੂੰ ਉਸ ਦਾ ਵਿਆਹ ਬਲਵੀਰ ਸਿੰਘ ਪੁੱਤਰ ਜਗਤਾਰ ਸਿੰਘ ਵਾਸੀ ਚਾਉਕੇ ਨਾਲ ਹੋਇਆ। ਇਸ ਤੋਂ ਬਾਅਦ 17 ਸਤੰਬਰ 2021 ‘ਚ ਕੈਨੇਡਾ ਦੇ ਬਰੈਂਪਟਨ ‘ਚ ਸਟੱਡੀ ਵੀਜ਼ਾ ਰਾਹੀਂ ਉੱਚ ਸਿੱਖਿਆ ਹਾਸਲ ਕਰਨ ਗਈ। ਕੁਝ ਸਮਾਂ ਪਹਿਲਾ ਉਹ ਪੰਜਾਬ ਆਈ ਸੀ।
ਮਾਤਾ ਅਮਰਜੀਤ ਕੌਰ ਨੇ ਦੱਸਿਆ ਕਿ ਉਸ ਦੀ ਲੜਕੀ ਦਾ ਫੋਨ ਆਇਆ ਸੀ, ਉੱਥੇ ਸਭ ਠੀਕ ਸੀ। ਉਸ ਤੋਂ ਬਾਅਦ ਅਚਾਨਕ ਤਬੀਅਤ ਵਿਗੜ ਜਾਣ ਕਾਰਨ ਉਨ੍ਹਾਂ ਦੇ ਜਵਾਈ ਵੱਲੋਂ ਉਸ ਨੂੰ ਹਸਪਤਾਲ ਲਿਜਾਇਆ ਗਿਆ ਜਿੱਥੇ ਉਸ ਦੀ ਮੌਤ ਹੋ ਗਈ। ਲੜਕੀ ਦੀ ਮੌਤ ਦਾ ਕਾਰਨ ਹਾਰਟ ਅਟੈਕ ਦੱਸਿਆ ਗਿਆ | ਉਨ੍ਹਾਂ ਕਿਹਾ ਕਿ ਲੜਕੀ ਦੀ ਮਿ੍ਤਕ ਦੇਹ ਪੰਜਾਬ ਲਿਆਉਣ ਲਈ ਉੱਥੋਂ ਦੇ ਡਾਕਟਰਾਂ ਨਾਲ ਰਾਬਤਾ ਚੱਲ ਰਿਹਾ ਹੈ। ਇਸ ਮੌਕੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਤੇ ਹੋਰਨਾਂ ਨੇ ਦੁੱਖ ਸਾਂਝਾ ਕੀਤਾ ਹੈ।