ਫਰੀਦਕੋਟ- ਬਹਿਬਲ ਗੋਲੀ ਕਾਂਡ ਦੇ ਸ਼ਿਕਾਇਤਾਕਰਤਾ ਸੁਖਰਾਜ ਸਿੰਘ ਨੇ ਇਸ ਮਾਮਲੇ ਦੀ ਜਾਂਚ ਟੀਮ ਦੇ ਸਾਬਕਾ ਅਧਿਕਾਰੀ ਆਈਜੀ ਕੁੰਵਰ ਵਿਜੈ ਪ੍ਰਤਾਪ ਸਿੰਘ ‘ਤੇ ਵੱਡਾ ਇਲਜ਼ਾਮ ਲਗਾਉਂਦਿਆਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਮੁੱਖ ਜੱਜ ਨੂੰ ਲਿਖਤੀ ਸ਼ਿਕਾਇਤ ਦਿੱਤੀ ਹੈ। ਸੁਖਰਾਜ ਸਿੰਘ ਨੇ ਇਲਜ਼ਾਮ ਲਾਇਆ ਕਿ ਕੁੰਵਰ ਵਿਜੈ ਪ੍ਰਤਾਪ ਸਿੰਘ ਨੇ ਬਹਿਬਲ ਗੋਲੀ ਕਾਂਡ ਦੀ ਪੜਤਾਲ ਦੌਰਾਨ ਕੁਝ ਗਵਾਹਾਂ ਨੂੰ ਜਾਣਬੁੱਝ ਕੇ ਮੁਲਜ਼ਮ ਬਣਾ ਲਿਆ ਅਤੇ ਇਸ ਕਾਂਡ ਦੇ ਇਕ ਮੁੱਖ ਮੁਲਜ਼ਮ ਨੂੰ ਵਾਅਦਾ ਮੁਆਫ਼ ਗਵਾਹ ਬਣਾ ਕੇ ਕੇਸ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕੀਤੀ।