ਬੈਂਚ ‘ਤੇ ਬੈਠਣ ਨੂੰ ਲੈ ਕੇ ਹੋਈ ਤ+ਕ+ਰਾਰ ‘ਚ 28 ਸਾਲਾ ਨੌਜਵਾਨ ਦਾ ਕ+ਤ+ਲ

Share on Social Media

ਫ਼ਰੀਦਕੋਟ – -ਫ਼ਰੀਦਕੋਟ ਸ਼ਹਿਰ ਦੀ ਡ੍ਰੀਮਲੈਂਡ ਕਾਲੋਨੀ ‘ਚ ਘਰ ਦੇ ਸਾਹਮਣੇ ਬੈਂਚ ‘ਤੇ ਬੈਠਣ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਹੋਏ ਝਗੜੇ ਵਿਚ ਰਾਤ ਸਮੇਂ ਇਕ 28 ਸਾਲਾ ਨੌਜਵਾਨ ਨੂੰ ਦੂਜੀ ਧਿਰ ਦੇ ਲੋਕਾਂ ਨੇ ਕੁੱਟ-ਕੁੱਟ ਕੇ ਮਾਰ ਦਿੱਤਾ। ਘਟਨਾ ਦੀ ਸੂਚਨਾ ਮਿਲਦੇ ਹੀ ਸਥਾਨਕ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ‘ਚ ਲੈ ਲਿਆ। ਮਿ੍ਤਕ ਤੇਜਿੰਦਰ ਸਿੰਘ ਦੇ ਪਿਤਾ ਬਲਦੇਵ ਸਿੰਘ ਬਠਿੰਡਾ ਰਿਫਾਇਨਰੀ ਵਿਚ ਬਤੌਰ ਸਹਾਇਕ ਥਾਣੇਦਾਰ ਵਜੋਂ ਤਾਇਨਾਤ ਹਨ। ਮਿ੍ਤਕ ਦੇ ਪਿਤਾ ਨੇ ਦੱਸਿਆ ਕਿ 6 ਅਕਤੂਬਰ ਦੀ ਰਾਤ ਕਰੀਬ 10 ਵਜੇ ਉਸ ਦੇ ਗੁਆਂਢ ‘ਚ ਰਹਿਣ ਵਾਲੇ ਸੰਦੀਪ ਉਰਫ਼ ਬੋਨੀ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਉਸ ਦੇ ਪੁੱਤ ‘ਤੇ ਡੰਡੇ ਤੇ ਬੇਸਬੈਟ ਨਾਲ ਹਮਲਾ ਕਰ ਦਿੱਤਾ, ਜਿਸ ਵਿਚ ਤੇਜਿੰਦਰ ਸਿੰਘ ਗੰਭੀਰ ਜ਼ਖ਼ਮੀ ਹੋ ਗਿਆ, ਜਿਸ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ। ਜਿੱਥੇ ਡਾਕਟਰਾਂ ਨੇ ਉਸ ਨੂੰ ਮਿ੍ਤਕ ਐਲਾਨ ਦਿੱਤਾ। ਦੱਸਣਯੋਗ ਹੈ ਕਿ ਇਸ ਝਗੜੇ ‘ਚ ਪੰਜ-ਛੇ ਵਿਅਕਤੀ ਜ਼ਖ਼ਮੀ ਹੋ ਗਏ। ਹਾਲਾਂਕਿ ਜ਼ਖਮੀਆਂ ਦੀ ਹਾਲਤ ਖ਼ਤਰੇ ਤੋਂ ਬਾਹਰ ਹੈ। ਡੀਐੱਸਪੀ ਆਸਵੰਤ ਸਿੰਘ ਨੇ ਦੱਸਿਆ ਕਿ ਘਟਨਾ ਦੀ ਸੂਚਨਾ ਮਿਲਣ ਮਗਰੋਂ ਮੌਕੇ ‘ਤੇ ਪੁੱਜੀ ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮਿ੍ਤਕ ਦੇ ਪਿਤਾ ਬਲਦੇਵ ਸਿੰਘ ਦੀ ਸ਼ਿਕਾਇਤ ‘ਤੇ ਕਤਲ ਦਾ ਕੇਸ ਦਰਜ ਕਰ ਲਿਆ ਗਿਆ ਹੈ। ਮੁਲਜ਼ਮਾਂ ਦੀ ਗਿ੍ਫ਼ਤਾਰੀ ਲਈ ਯਤਨ ਕੀਤੇ ਜਾ ਰਹੇ ਹਨ।