‘ਬੰਦੀ ਛੋੜ’ ਦਿਹਾੜੇ ਮੌਕੇ ਸ੍ਰੀ ਹਰਿਮੰਦਰ ਸਾਹਿਬ ’ਚ ਲੱਗੀਆਂ ਰੌਣਕਾਂ

Share on Social Media

ਅੰਮ੍ਰਿਤਸਰ- ਅੱਜ ਪੂਰੇ ਦੇਸ਼ ’ਚ ਦੀਵਾਲੀ ਦਾ ਤਿਉਹਾਰ ਬੜੀ ਹੀ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ। ਦੀਵਾਲੀ ਦਾ ਤਿਉਹਾਰ ਜਿੱਥੇ ਹਿੰਦੂ ਧਰਮ ’ਚ ਕਾਫ਼ੀ ਮਹੱਤਵ ਰੱਖਦਾ ਹੈ, ਉਥੇ ਹੀ ਸਿੱਖ ਧਰਮ ਦਾ ਮਹਾਨ ਇਤਿਹਾਸ ਵੀ ਇਸ ਨਾਲ ਜੁੜਿਆ ਹੈ। ਸਿੱਖ ਧਰਮ ਵਿਚ ਦੀਵਾਲੀ ਦੇ ਤਿਉਹਾਰ ਨੂੰ ‘ਬੰਦੀ ਛੋੜ’ ਦਿਹਾੜੇ ਦੇ ਰੂਪ ’ਚ ਮਨਾਇਆ ਜਾਂਦਾ ਹੈ। ਇਸ ਦਿਨ 6ਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਿਘ ਜੀ ਗਵਾਲੀਅਰ ਦੇ ਕਿਲ੍ਹੇ ’ਚੋਂ 52 ਰਾਜਿਆਂ ਨੂੰ ਛੁੜਵਾ ਕੇ ਲਿਆਏ ਸਨ।  ਬੰਦੀ ਛੋੜ ਦਿਹਾੜੇ ਮੌਕੇ ਅੰਮ੍ਰਿਤਸਰ ਵਿਖੇ ਸ੍ਰੀ ਹਰਿਮੰਦਰ ਸਾਹਿਬ ਖੂਬਸੂਰਤ ਸਜਾਇਆ ਗਿਆ ਹੈ । ਇਸ ਦੇ ਨਾਲ ਹੀ ਸੰਗਤ ਪਵਿੱਤਰ ਸਰੋਵਰ ’ਚ ਇਸ਼ਨਾਨ ਕਰਕੇ ਆਪਣੇ ਆਪ ਨੂੰ ਵਡਭਾਗਾ ਮਹਿਸੂਸ ਕਰ ਰਹੀਆਂ ਹਨ।