ਭਗਵੰਤ ਮਾਨ ਨੇ ਰਾਜਪਾਲ ’ਤੇ ਕੀਤੀ ਟਿੱਪਣੀ, ਕਿਹਾ ਥੋੜ੍ਹੀ ਉਡੀਕ ਕਰੋ, ਚਾਰੋ ਬਿੱਲ ਪਾਸ ਹੋਣਗੇ
ਚੰਡੀਗੜ੍ਹ, 26 ਜੁਲਾਈ, 2023:
ਵਿਧਾਨ ਸਭਾ ਸੈਸ਼ਨ ਦੀ ਕਾਨੂੰਨੀ ਪ੍ਰਮਾਣਕਿਤਾ ਬਾਰੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦੇ ਬਿਆਨ ਉਤੇ ਟਿੱਪਣੀ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਨੂੰ ਚੇਤੇ ਕਰਵਾਇਆ ਕਿ ਤੁਹਾਡੇ ਨਜ਼ਰੀਏ ਤੋਂ ਤਾਂ ਬਜਟ ਸੈਸ਼ਨ ਵੀ ਗ਼ੈਰ-ਕਾਨੂੰਨੀ ਸੀ। ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਵੱਲੋਂ ਰਾਜਪਾਲ ਨੂੰ ਕਾਨੂੰਨੀ ਪਹਿਲੂਆਂ ਬਾਰੇ ਯਾਦ ਕਰਵਾਉਣ ਤੋਂ ਬਾਅਦ ਹੀ ਉਨ੍ਹਾਂ ਇਸ ਸੈਸ਼ਨ ਦੀ ਪ੍ਰਵਾਨਗੀ ਦਿੱਤੀ ਸੀ। ਭਗਵੰਤ ਮਾਨ ਨੇ ਕਿਹਾ ਕਿ ਇਹ ਸੈਸ਼ਨ ਭਾਰਤ ਦੇ ਸੰਵਿਧਾਨ ਦੀਆਂ ਕਦਰਾਂ-ਕੀਮਤਾਂ ਦੇ ਅਨੁਕੂਲ ਸੀ ਅਤੇ ਇਹ ਪੂਰੀ ਤਰ੍ਹਾਂ ਜਾਇਜ਼ ਸੀ।