ਭਾਰਤ ਨੇ ਕੈਨੇਡਾ ਤੋਂ 40 ਤੋਂ ਵੱਧ ਡਿਪਲੋਮੈਟ ਵਾਪਸ ਘੱਲਣ ਬਾਰੇ ਕਿਹਾ।

Share on Social Media

ਨਵੀਂ ਦਿੱਲੀ: ਭਾਰਤ ਅਤੇ ਕੈਨੇਡਾ ਵਿਚਾਲੇ ਤਣਾਅ ਵੱਧਦਾ ਜਾ ਰਿਹਾ ਹੈ। ਤਾਜ਼ਾ ਜਾਣਕਾਰੀ ਮੁਤਾਬਕ ਭਾਰਤ ਨੇ ਕੈਨੇਡਾ ਨੂੰ ਭਾਰਤ ਤੋਂ ਆਪਣੇ 40 ਤੋਂ ਵੱਧ ਡਿਪਲੋਮੈਟਾਂ ਨੂੰ ਵਾਪਸ ਬੁਲਾਉਣ ਲਈ ਕਿਹਾ ਹੈ। ਭਾਰਤ ਸਰਕਾਰ ਨੇ ਦੇਸ਼ ਵਾਪਸੀ ਲਈ 10 ਅਕਤੂਬਰ ਦੀ ਸਮਾਂ ਸੀਮਾ ਤੈਅ ਕੀਤੀ ਹੈ। ਇਸ ਮਾਮਲੇ ਤੋਂ ਜਾਣੂ ਸੂਤਰਾਂ ਨੇ ਇਸ ਸਬੰਧੀ ਜਾਣਕਾਰੀ ਦਿੱਤੀ। ਫਾਈਨੈਂਸ਼ੀਅਲ ਟਾਈਮਜ਼ ਦੀ ਵੀ ਇੱਕ ਰਿਪੋਰਟ ਵਿਚ ਇਹ ਜਾਣਕਾਰੀ ਸਾਹਮਣੇ ਆਈ ਹੈ।
ਅਖ਼ਬਾਰ ਨੇ ਕਿਹਾ ਕਿ ਕੈਨੇਡਾ ਦੇ ਭਾਰਤ ਵਿੱਚ 62 ਡਿਪਲੋਮੈਟ ਹਨ ਅਤੇ ਪਹਿਲਾਂ ਭਾਰਤ ਨੇ ਕਿਹਾ ਸੀ ਕਿ ਕੁੱਲ ਗਿਣਤੀ ਵਿਚੋਂ 41 ਘੱਟ ਕੀਤੇ ਜਾਣੇ ਚਾਹੀਦੇ ਹਨ। ਇਸ ਤੋਂ ਪਹਿਲਾਂ ਭਾਰਤ ਨੇ ਕੈਨੇਡਾ ਨੂੰ ਦੇਸ਼ ਵਿੱਚ ਆਪਣੀ ਕੂਟਨੀਤਕ ਮੌਜੂਦਗੀ ਨੂੰ ਘਟਾਉਣ ਲਈ ਕਿਹਾ ਸੀ ਕਿਉਂਕਿ ਕੈਨੇਡਾ ਦੀ ਧਰਤੀ ‘ਤੇ ਇੱਕ ਖਾਲਿਸਤਾਨੀ ਵੱਖਵਾਦੀ ਦੀ ਹੱਤਿਆ ਨੂੰ ਲੈ ਕੇ ਭਾਰਤ ਸਰਕਾਰ ਖ਼ਿਲਾਫ਼ ਓਟਾਵਾ ਦੇ ਦੋਸ਼ਾਂ ਤੋਂ ਬਾਅਦ ਦੋਵਾਂ ਦੇਸ਼ਾਂ ਦੇ ਸਬੰਧ ਸਭ ਤੋਂ ਹੇਠਲੇ ਪੱਧਰ ‘ਤੇ ਡਿੱਗ ਗਏ ਹਨ। ਇੰਟਰਪੋਲ ਨੇ ਖਾਲਿਸਤਾਨੀ ਆਗੂ ਕਰਨਵੀਰ ਸਿੰਘ ਖ਼ਿਲਾਫ਼ ਰੈੱਡ ਕਾਰਨਰ ਨੋਟਿਸ ਜਾਰੀ ਕੀਤਾ ਹੈ