ਭਾਰਤ ਰੋਕਣ ਲੱਗਿਆ ਕੈਨੇਡੀਅਨ ਵਾਸੀਆਂ ਦੇ ਵੀਜ਼ੇ।

Share on Social Media

ਕੈਨੇਡਾ ਨਾਲ ਚੱਲ ਰਹੇ ਤਣਾਅ ਦੇ ਵਿਚਕਾਰ ਹੁਣ ਭਾਰਤ ਨੇ ਇਕ ਹੋਰ ਵੱਡੀ ਕਾਰਵਾਈ ਕੀਤੀ ਹੈ। ਇਸ ਕਾਰਵਾਈ ਦੇ ਤਹਿਤ ਕੈਨੇਡੀਅਨ ਨਾਗਰਿਕਾਂ ਲਈ ਭਾਰਤ ਨੇ ਵੀਜ਼ਾ ਸੇਵਾਵਾਂ ਨੂੰ ਅਨਿਸ਼ਚਿਤ ਸਮੇਂ ਲਈ ਬੰਦ ਕਰ ਦਿੱਤਾ ਹੈ। ਹੁਣ ਤੱਕ ਇਸ ਬਾਰੇ ਕੋਈ ਅਧਿਕਾਰਤ ਐਲਾਨ ਨਹੀਂ ਹੋਇਆ ਹੈ ਪਰ ਕੈਨੇਡਾ ਵਿਚ ਵੀਜ਼ਾ ਕੇਦਰਾਂ ਨੂੰ ਸੰਚਾਲਨ ਕਰਨ ਵਾਲੇ ਬੀ.ਐੱਲ.ਐੱਸ. ਇੰਟਰਨੈਸ਼ਨਲ ਨੇ ਆਪਣੀ ਵੈਬਸਾਈਟ ‘ਤੇ ਇਸ ਦੀ ਜਾਣਕਾਰੀ ਦਿੱਤੀ ਹੈ। ਇਸ ਨੋਟਿਸ ਵਿਚ ਲਿਖਿਆ ਗਿਆ ਹੈ ਕਿ ਭਾਰਤੀ ਮਿਸ਼ਨ ਵੱਲੋਂ ਮਹੱਤਵਪੂਰਨ ਸੂਚਨਾ-ਆਪਰੇਸ਼ਨਲ ਕਾਰਨਾਂ ਕਰਕੇ ਭਾਰਤ ਦੀਆਂ ਵੀਜ਼ਾ ਸੇਵਾਵਾਂ 21 ਸਤੰਬਰ.2023 ਤੋਂ ਅਗਲੀ ਸੂਚਨਾ ਤੱਕ ਬੰਦ ਰਹਿਣਗੀਆਂ। ਭਾਰਤ ਦੇ ਇਕ ਸੀਨੀਅਰ ਡਿਪਲੋਮੈਟ ਨੇ ਇਸ ਗੱਲ ਦੀ ਪੁਸ਼ਟੀ ਕੀਤੀ ਹੈ।
ਜਦੋਂ ਕਿ ਓਟਵਾ ਨੇ ਕਿਹਾ ਕਿ ਉਹ ਸੋਸ਼ਲ ਮੀਡੀਆ ‘ਤੇ ਮਿਲੀਆਂ ਧਮਕੀਆਂ ਤੋਂ ਬਾਅਦ ਡਿਪਲੋਮੈਟਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਭਾਰਤ ਵਿੱਚ ਸਟਾਫ ਦੀ ਮੌਜੂਦਗੀ ਨੂੰ ਅਸਥਾਈ ਤੌਰ ‘ਤੇ ਵਿਵਸਥਿਤ ਕਰ ਰਿਹਾ ਹੈ।