ਮਣੀਪੁਰ ਘਟਨਾ ਦੀ ਵੀਡੀਓ ਵਾਇਰਲ ਹੋਣ ਮਗਰੋਂ ਸਰਗਰਮ ਹੋਈ ਪੁਲਸ, 4 ਮੁਲਜ਼ਮ ਕੀਤੇ ਗ੍ਰਿਫ਼ਤਾਰ

Share on Social Media

ਬੀਤੇ ਦਿਨੀਂ ਮਣੀਪੁਰ ਤੋਂ ਇਨਸਾਨੀਅਤ ਨੂੰ ਸ਼ਰਮਸਾਰ ਕਰਨ ਵਾਲੀ ਵੀਡੀਓ ਸਾਹਮਣੇ ਆਈ ਸੀ। ਪੁਲਸ ਵੱਲੋਂ ਦੱਸਿਆ ਗਿਆ ਸੀ ਕਿ ਇਹ ਸ਼ਰਮਨਾਕ ਘਟਨਾ ਮਈ ਮਹੀਨੇ ਵਿਚ ਵਾਪਰੀ ਸੀ। ਘਟਨਾ ਦੀ ਵੀਡੀਓ ਵਾਇਰਲ ਹੋਣ ਮਗਰੋਂ ਹੁਣ ਪੁਲਸ ਵੀ ਹਰਕਤ ਵਿਚ ਆ ਗਈ ਹੈ। ਇਸ ਮਾਮਲੇ ਵਿਚ ਅੱਜ ਪੁਲਸ ਨੇ ਚਾਰ ਲੋਕਾਂ ਨੂੰ ਗ੍ਰਿਫ਼ਤਾਰ ਕਰ ਲਿਆ।

ਮਣੀਪੁਰ ਪੁਲਸ ਤੋਂ ਮਿਲੀ ਜਾਣਕਾਰੀ ਮੁਤਾਬਕ ਦੇ ਨੌਂਗਪੋਕ ਸੇਕਮਾਈ ਪੁਲਸ ਥਾਣੇ ਅੰਦਰ ਪੈਂਦੇ ਥੋਬਲ ਜ਼ਿਲ੍ਹੇ ਵਿਚ 2 ਔਰਤਾਂ ਨੂੰ ਅਗਵਾ ਅਤੇ ਸਮੂਹਿਕ ਜਬਰ-ਜ਼ਿਨਾਹ ਕੀਤੇ ਜਾਣ ਦੇ ਘਿਨੌਣੇ ਅਪਰਾਧ ਦੇ ਤਿੰਨ ਹੋਰ ਮੁੱਖ ਮੁਲਜ਼ਮਾਂ ਨੂੰ ਅੱਜ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਇਕ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਇਸ ਤਰ੍ਹਾਂ ਹੁਣ ਤਕ ਕੁੱਲ੍ਹ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਸੂਬਾ ਪੁਲਸ ਦਾ ਕਹਿਣਾ ਹੈ ਕਿ ਬਾਕੀ ਦੋਸ਼ੀਆਂ ਨੂੰ ਜਲਦੀ ਤੋਂ ਜਲਦੀ ਗ੍ਰਿਫ਼ਤਾਰ ਕਰਨ ਲਈ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ। ਬਾਕੀ ਮੁਲਜ਼ਮਾਂ ਦੀ ਭਾਲ ਵਿਚ ਛਾਪੇਮਾਰੀ ਜਾਰੀ ਹੈ।