ਮੁਕਤਸਰ ‘ਚ ਵਾਪਰਿਆ ਵੱਡਾ ਹਾਦਸਾ, ਸਵਾਰੀਆਂ ਨਾਲ ਭਰੀ ਬੱਸ ਨਹਿਰ ‘ਚ ਡਿੱਗੀ, 4 ਤੋਂ 5 ਲੋਕਾਂ ਦੀ ਮੌਤ ਦਾ ਖ਼ਦਸ਼ਾ

Share on Social Media

ਸ੍ਰੀ ਮੁਕਤਸਕ ਸਾਹਿਬ – ਸ੍ਰੀ ਮੁਕਤਸਰ ਸਾਹਿਬ ਤੋਂ ਕੋਟਕਪੁਰਾ ਰੋਡ ‘ਤੇ ਵੱਡਾ ਹਾਦਸਾ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਸੂਤਰਾਂ ਅਨੁਸਾਰ ਇਹ ਹਾਦਸਾ ਸਵਾਰੀਆਂ ਨਾਲ ਭਰੀ ਨਿੱਜੀ ਬੱਸ ਨਹਿਰ ‘ਚ ਡਿੱਗਣ ਕਾਰਨ ਹੋਇਆ ਹੈ। ਜਿਸ ‘ਚ 4 ਤੋਂ 5 ਲੋਕਾਂ ਦੀ ਮੌਤ ਹੋਣ ਦੀ ਖ਼ਦਸ਼ਾ ਜਤਾਈ ਜਾ ਰਹੀ ਹੈ। ਇਹ ਹਾਦਸਾ ਪਿੰਡ ਝਬੇਲਵਾਲੀ ‘ਚ ਵਾਪਰਿਆ ਹੈ।