ਮਾਨਸਾ: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਮਾਮਲੇ ਵਿਚ ਗ੍ਰਿਫ਼ਤਾਰ ਕੀਤੇ ਗੈਂਗਸਟਰ ਲਾਰੈਂਸ ਬਿਸ਼ਨੋਈ ਸਮੇਤ 26 ਮੁਲਜ਼ਮਾਂ ਦੀ ਅੱਜ ਵੀਡੀਓ ਕਾਨਫ਼ਰੰਸਿੰਗ ਰਾਹੀਂ ਪੇਸ਼ ਕੀਤੀ ਗਈ। ਇਸ ਦੌਰਾਨ ਮਾਨਸਾ ਦੀ ਅਦਾਲਤ ਨੇ ਸਾਰੇ ਮੁਲਜ਼ਮਾਂ ਖ਼ਿਲਾਫ਼ ਦੋਸ਼ ਆਇਦ ਕਰ ਦਿੱਤੇ ਹਨ। ਹੁਣ ਉਨ੍ਹਾਂ ਖ਼ਿਲਾਫ਼ ਮੁਕੱਦਮਾ ਸ਼ੁਰੂ ਹੋਵੇਗਾ। ਅਦਾਲਤ ਨੇ 9 ਅਗਸਤ ਨੂੰ ਸਾਰੇ ਮੁਲਜ਼ਮਾਂ ਨੂੰ ਸਰੀਰਕ ਤੌਰ ‘ਤੇ ਪੇਸ਼ ਕਰਨ ਦੇ ਹੁਕਮ ਦਿੱਤੇ ਹਨ।