ਮੂਸੇਵਾਲਾ ਬਾਰੇ ਬੋਲਿਆ ਅਮਿਤ ਸ਼ਾਹ।

Share on Social Media

ਨਵੀਂ ਦਿੱਲੀ: ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸੰਸਦ ’ਚ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲਕਾਂਡ ਦਾ ਜ਼ਿਕਰ ਕੀਤਾ। ਅਮਿਤ ਸ਼ਾਹ ਨੇ ਦੱਸਿਆ ਕਿ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐੱਨ. ਆਈ. ਏ.) ਨੇ ਦੇਸ਼ ’ਚ ਵੱਖ-ਵੱਖ ਵਾਰਦਾਤਾਂ ਕਰਕੇ ਵਿਦੇਸ਼ ਭੱਜੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਭਾਰਤ ਲਿਆਂਦਾ ਹੈ। 6 ਸੂਬਿਆਂ ਦੀ ਪੁਲਸ ਤੇ ਐੱਨ. ਆਈ. ਏ. ਨੇ ਹੁਣ ਤਕ 9 ਖ਼ਤਰਨਾਕ ਅੱਤਵਾਦੀਆਂ ਨੂੰ ਦੁਨੀਆ ਭਰ ’ਚੋਂ ਫੜ ਕੇ ਵਾਪਸ ਲਿਆਂਦਾ ਹੈ। ਸ਼ਾਹ ਨੇ ਕਿਹਾ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੇ ਮੁਲਜ਼ਮ ਗੈਂਗਸਟਰ ਸਚਿਨ ਬਿਸ਼ਨੋਈ ਨੂੰ ਵੀ ਵਾਪਸ ਲਿਆਂਦਾ ਗਿਆ ਹੈ। ਉਨ੍ਹਾਂ ਕਿਹਾ ਕਿ ਦੁਨੀਆ ਭਰ ’ਚ ਭੱਜੇ ਮੁਲਜ਼ਮਾਂ ਨੂੰ ਵਾਪਸ ਲਿਆਂਦਾ ਜਾ ਰਿਹਾ ਹੈ।