ਬਲਾਤਕਾਰ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਪੰਜਾਬ ਦੇ ਸਾਬਕਾ ਵਿਧਾਇਕ ਅਤੇ ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ।
ਸੁਪਰੀਮ ਕੋਰਟ ਨੇ ਪੰਜਾਬ ਹਰਿਆਣਾ ਹਾਈਕੋਰਟ ਵੱਲੋਂ ਸਿਮਰਜੀਤ ਸਿੰਘ ਦੀ ਜ਼ਮਾਨਤ ਨੂੰ ਬਰਕਰਾਰ ਰੱਖਿਆ ਹੈ। ਸਾਲ 2021 ‘ਚ ਲੁਧਿਆਣਾ ‘ਚ ਦਰਜ ਹੋਏ ਇਸ ਮਾਮਲੇ ‘ਚ ਹਾਈਕੋਰਟ ਨੇ ਇਸ ਸਾਲ ਜਨਵਰੀ ‘ਚ ਜ਼ਮਾਨਤ ਦਿੱਤੀ ਸੀ।
ਇਸ ਫੈਸਲੇ ਦੇ ਖਿਲਾਫ ਸ਼ਿਕਾਇਤਕਰਤਾ ਨੇ ਸੁਪਰੀਮ ਕੋਰਟ ‘ਚ ਪਟੀਸ਼ਨ ਦਾਇਰ ਕੀਤੀ ਸੀ।
SC ਨੇ ਕਿਹਾ – ਜੇਕਰ ਸਿਮਰਜੀਤ ਸਿੰਘ ਜ਼ਮਾਨਤ ਦੀਆਂ ਸ਼ਰਤਾਂ ਦੀ ਉਲੰਘਣਾ ਕਰ ਰਿਹਾ ਹੈ ਤਾਂ ਤੁਸੀਂ ਜ਼ਮਾਨਤ ਰੱਦ ਕਰਨ ਲਈ ਹਾਈਕੋਰਟ ਤੱਕ ਪਹੁੰਚ ਕਰ ਸਕਦੇ ਹੋ। ਅਸੀਂ ਤੁਹਾਨੂੰ ਇਹ ਛੋਟ ਦਿੰਦੇ ਹਾਂ ਪਰ ਅਸੀਂ ਆਪਣੀ ਤਰਫੋਂ ਜ਼ਮਾਨਤ ਦੇਣ ਦੇ ਹਾਈ ਕੋਰਟ ਦੇ ਹੁਕਮਾਂ ਵਿੱਚ ਦਖਲ ਨਹੀਂ ਦੇਵਾਂਗੇ।