ਵਿਧਾਨ ਸਭਾ ਚੋਣਾਂ ਦੀ ਤਿਆਰੀ ‘ਚ ਕੋਈ ਕਸਰ ਨਹੀਂ ਛੱਡਣਾ ਚਾਹੁੰਦੀ ਭਾਜਪਾ, ਅਹਿਮ ਬੈਠਕ ਅੱਜ

Share on Social Media

ਨਵੀਂ ਦਿੱਲੀ- ਭਾਜਪਾ ਦੀ ਕੇਂਦਰੀ ਚੋਣ ਕਮੇਟੀ ਦੀ ਬੈਠਕ ਅੱਜ ਸ਼ਾਮ ਪਾਰਟੀ ਹੈੱਡਕੁਆਰਟਰ ‘ਤੇ ਹੋਣ ਜਾ ਰਹੀ ਹੈ। ਇਸ ਬੈਠਕ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਭਾਜਪਾ ਦੇ ਕੌਮੀ ਪ੍ਰਧਾਨ ਜੇ. ਪੀ. ਨੱਢਾ ਸਮੇਤ ਚੋਣ ਕਮੇਟੀ ਦੇ ਸਾਰੇ ਮੈਂਬਰ ਹਿੱਸਾ ਲੈਣਗੇ। ਭਾਜਪਾ ਦੀ ਕੇਂਦਰੀ ਚੋਣ ਕਮੇਟੀ ਦੀ ਬੈਠਕ ‘ਚ ਇਸ ਸਾਲ ਦੇ ਅਖ਼ੀਰ ਵਿਚ ਹੋਣ ਵਾਲੇ 5 ਸੂਬਿਆਂ ਦੀਆਂ ਵਿਧਾਨ ਸਭਾ ਚੋਣਾਂ ਦੀ ਰਣਨੀਤੀ ‘ਤੇ ਚਰਚਾ ਹੋਵੇਗੀ।

ਦਰਅਸਲ 5 ਸੂਬਿਆਂ ਮੱਧ ਪ੍ਰਦੇਸ਼, ਛੱਤੀਸਗੜ੍ਹ, ਰਾਜਸਥਾਨ, ਤੇਲੰਗਾਨਾ ਅਤੇ ਮਿਜ਼ੋਰਮ ‘ਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ। ਪਾਰਟੀ ਇਸ ਲਈ ਆਪਣੀ ਤਿਆਰੀ ਤੇਜ਼ ਕਰ ਰਹੀ ਹੈ। ਸੂਤਰਾਂ ਮੁਤਾਬਕ ਬੈਠਕ ‘ਚ ਕਮਜ਼ੋਰ ਸੀਟਾਂ ‘ਤੇ ਪਾਰਟੀ ਨੂੰ ਮਜ਼ਬੂਤ ਕਰਨ ‘ਤੇ ਸਲਾਹ-ਮਸ਼ਵਰਾ ਕੀਤਾ ਜਾਵੇਗਾ। ਬੈਠਕ ਵਿਚ ਉਮੀਦਵਾਰ ਤੈਅ ਕਰਨ ਅਤੇ ਪ੍ਰਚਾਰ ਰਣਨੀਤੀ ‘ਤੇ ਵੀ ਚਰਚਾ ਹੋਣ ਦੀ ਸੰਭਾਵਨਾ ਹੈ