ਵੈਨਕੂਵਰ ਵਿਖੇ ਸੜਕ ਹਾਦਸੇ ਵਿਦਿਆਰਥੀ ਦੀ ਹੋਈ ਮੌਤ।

Share on Social Media

ਵੈਨਕੂਵਰ ਦੀ ਮੇਨ ਸਟ੍ਰੀਟ ਅਤੇ ਈਸਟ 12 ਐਵੇਨਿਊ ਦੀ ਇੰਟਰਸੈਕਸ਼ਨ ’ਤੇ 31 ਜੁਲਾਈ ਸਵੇਰੇ 1:30 ਵਜੇ ਵਾਪਰੇ ਭਿਆਨਕ ਹਾਦਸੇ ’ਚ ਮਾਰੇ ਗਏ ਪੰਜਾਬੀ ਨੌਜਵਾਨ ਦੀ ਪਛਾਣ ਦਿਲਪ੍ਰੀਤ ਸਿੰਘ ਗਰੇਵਾਲ (27) ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ 17 ਸਾਲ ਦੇ ਕਲਾਸ 7 ਡਰਾਈਵਰ ਨੇ ਲਾਲ ਰੰਗ ਦੀ ਕੈਡੀਲੈਕ ਨਾਲ ਉਬਰ ਡਰਾਈਵਰ ਦਿਲਪ੍ਰੀਤ ਸਿੰਘ ਦੇ ਵਾਹਨ ਤੇ ਇਕ ਹੋਰ ਟੈਕਸੀ ’ਚ ਮਾਰੀ। ਇਹ ਟੱਕਰ ਇੰਨੀ ਜ਼ਬਰਦਸਤ ਸੀ ਕਿ ਦਿਲਪ੍ਰੀਤ ਸਿੰਘ ਨੇ ਮੌਕੇ ’ਤੇ ਹੀ ਦਮ ਤੋੜ ਦਿੱਤਾ, ਜਦਕਿ ਬਾਕੀ 7 ਵਿਅਕਤੀ ਜ਼ਖ਼ਮੀ ਹੋ ਗਏ। ਪੁਲਸ ਮੁਤਾਬਿਕ ਇਸ ਮਾਮਲੇ ਦੀ ਅਪਰਾਧਿਕ ਜਾਂਚ ਕੀਤੀ ਜਾਵੇਗੀ।
27 ਸਾਲਾ ਦਿਲਪ੍ਰੀਤ ਸਿੰਘ ਗਰੇਵਾਲ ਪੰਜਾਬ ਦੇ ਜ਼ਿਲ੍ਹਾ ਫਾਜ਼ਿਲਕਾ ਦੇ ਪਿੰਡ ਆਵਾ ਨਾਲ ਸਬੰਧਿਤ ਸੀ। ਮ੍ਰਿਤਕ ਨੌਜਵਾਨ ਦੇ ਰਿਸ਼ਤੇਦਾਰ ਨੇ ਦੱਸਿਆ ਕਿ ਦਿਲਪ੍ਰੀਤ ਸਾਲ 2015 ’ਚ ਬਤੌਰ ਸਟੂਡੈਂਟ ਕੈਨੇਡਾ ਆਇਆ ਸੀ ਅਤੇ ਹੁਣ ਰਾਈਡ ਹੇਲਿੰਗ ਡਰਾਈਵਰ ਸੀ। ਉਸ ਦੀ ਮੌਤ ਦੀ ਖ਼ਬਰ ਸੁਣਨ ਤੋਂ ਬਾਅਦ ਦਿਲਪ੍ਰੀਤ ਦੀ ਭੈਣ ਟੋਰਾਂਟੋ ਤੋਂ ਪਹੁੰਚੀ, ਜਦਕਿ ਉਸ ਦੇ ਮਾਪੇ ਭਾਰਤ ਤੋਂ ਆਉਣ ਦੀ ਕੋਸ਼ਿਸ਼ ਕਰ ਰਹੇ ਹਨ।