ਚੰਡੀਗੜ੍ਹ – -ਸ਼੍ਰੋਮਣੀ ਅਕਾਲੀ ਦਲ ਦੇ ਯੂਥ ਵਿੰਗ ਦੇ ਸੀਨੀਅਰ ਆਗੂ ਪਰਮਬੰਸ ਸਿੰਘ ਬੰਟੀ ਰੋਮਾਣਾ ਨੂੰ ਮੁਹਾਲੀ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਸੀ , ਚੰਡੀਗੜ੍ਹ ਵਿਚ ਗ੍ਰਿਫ਼ਤਾਰੀ ਤੋਂ ਬਾਅਦ ਉਨ੍ਹਾਂ ਨੂੰ ਮੁਹਾਲੀ ਦੇ ਥਾਣਾ ਮਟੌਰ ਵਿਖੇ ਲਿਆਂਦਾ ਗਿਆ। ਪੁਲਿਸ ਨੇ ਉਨ੍ਹਾਂ ਨੂੰ ਮੁਹਾਲੀ ਅਦਾਲਤ ਵਿਚ ਪੇਸ਼ ਕੀਤਾ, ਜਿਥੋਂ ਅਦਾਲਤ ਨੇ ਉਨ੍ਹਾਂ ਨੂੰ 14 ਦਿਨ ਦੇ ਰਿਮਾਂਡ ’ਤੇ ਭੇਜ ਦਿਤਾ ਹੈ।
ਮਿਲੀ ਜਾਣਕਾਰੀ ਅਨੁਸਾਰ ਫਰੀਦਕੋਟ ਦੇ ਪਰਮਬੰਸ ਸਿੰਘ ਬੰਟੀ ਰੋਮਾਣਾ ਵਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਵਿਰੁਧ ਇਕ ਐਡੀਟਡ ਵੀਡੀਉ ਸੋਸ਼ਲ ਮੀਡੀਆ ’ਤੇ ਸ਼ੇਅਰ ਕਰਨ ਦੇ ਚਲਦਿਆਂ ਇਹ ਕਾਰਵਾਈ ਹੋਈ ਹੈ।
ਪਰਮਬੰਸ ਸਿੰਘ ਬੰਟੀ ਰੋਮਾਣਾ ਵਲੋਂ ਸ਼ੇਅਰ ਕੀਤੀ ਵੀਡੀਉ ਵਿਚ ਗਾਇਕ ਕੰਵਰ ਗਰੇਵਾਲ ਦੀ ਆਵਾਜ਼ ਸੀ। ਬੰਟੀ ਰੋਮਾਣਾ ਵਲੋਂ ਪੋਸਟ ਕੀਤੀ ਗਈ ਵੀਡੀਓ ਦੇ ਵਾਇਰਲ ਹੋਣ ਤੋਂ ਬਾਅਦ ਕੰਵਰ ਗਰੇਵਾਲ ਨੇ ਸਪੱਸ਼ਟੀਕਰਨ ਦਿਤਾ ਹੈ ,ਅਜਿਹਾ ਕੋਈ ਗੀਤ ਨਹੀਂ ਗਾਇਆ ਹੈ। ਮੇਰੇ ਗੀਤ ਨਾਲ ਛੇੜਛਾੜ ਕੀਤੀ ਗਈ ਹੈ। ਇਸ ਮਗਰੋਂ ਪੁਲਿਸ ਨੇ ਬੰਟੀ ਰੋਮਾਣਾ ਵਿਰੁਧ ਕੇਸ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਤੇ 14 ਦਿਨ ਦੇ ਰਿਮਾਂਡ ’ਤੇ ਭੇਜ ਦਿਤਾ ਹੈ।