ਵੱਡੀ ਖ਼ਬਰ: ਇਮਰਾਨ ਖਾਨ ਜੇਲ੍ਹ ਤੋਂ ਆਉਣਗੇ ਬਾਹਰ, ਇਸਲਾਮਾਬਾਦ ਹਾਈਕੋਰਟ ਨੇ ਸਜ਼ਾ ‘ਤੇ ਲਾਈ ਰੋਕ !!

Share on Social Media

ਇਸਲਾਮਾਬਾਦ ਹਾਈ ਕੋਰਟ (ਆਈ.ਐੱਚ.ਸੀ.) ਨੇ ਮੰਗਲਵਾਰ ਨੂੰ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਤੋਸ਼ਾਖਾਨਾ ਮਾਮਲੇ ਵਿਚ ਦੋਸ਼ੀ ਠਹਿਰਾਏ ਜਾਣ ਅਤੇ 3 ਸਾਲ ਦੀ ਸਜ਼ਾ ਨੂੰ ਮੁਅੱਤਲ ਕਰ ਦਿੱਤਾ ਹੈ। ਡਾਨ ਅਖ਼ਬਾਰ ਅਨੁਸਾਰ, ਸਾਬਕਾ ਪ੍ਰਧਾਨ ਮੰਤਰੀ ਦੀ ਜੇਲ੍ਹ ਦੀ ਸਜ਼ਾ ਦੇ ਖਿਲਾਫ ਅਪੀਲ ‘ਤੇ ਚੀਫ਼ ਜਸਟਿਸ ਆਮਿਰ ਫਾਰੂਕ ਅਤੇ ਜਸਟਿਸ ਤਾਰਿਕ ਮਹਿਮੂਦ ਜਹਾਂ ਗਿਰੀ ਦੀ ਇੱਕ ਡਿਵੀਜ਼ਨ ਬੈਂਚ ਨੇ ਇਹ ਹੁਕਮ ਸੁਣਾਇਆ।

5 ਅਗਸਤ ਨੂੰ, ਇਸਲਾਮਾਬਾਦ ਦੀ ਇੱਕ ਹੇਠਲੀ ਅਦਾਲਤ ਨੇ ਪਾਕਿਸਤਾਨ ਦੇ ਚੋਣ ਕਮਿਸ਼ਨ (ਈਸੀਪੀ) ਦੁਆਰਾ ਦਾਇਰ ਕੇਸ ਵਿੱਚ ਪੀਟੀਆਈ ਮੁਖੀ ਨੂੰ ਸਰਕਾਰੀ ਤੋਹਫ਼ਿਆਂ ਦੇ ਵੇਰਵੇ ਛੁਪਾਉਣ ਦੇ ਮਾਮਲੇ ਵਿੱਚ ਦੋਸ਼ੀ ਠਹਿਰਾਇਆ ਸੀ ਅਤੇ ਉਸਨੂੰ ਤਿੰਨ ਸਾਲ ਦੀ ਕੈਦ ਦੀ ਸਜ਼ਾ ਸੁਣਾਈ ਸੀ। ਇਸ ਫੈਸਲੇ ਦਾ ਮਤਲਬ ਸੀ ਕਿ ਉਨ੍ਹਾਂ ਨੂੰ ਪੰਜ ਸਾਲ ਲਈ ਆਮ ਚੋਣਾਂ ਲੜਨ ਤੋਂ ਅਯੋਗ ਕਰਾਰ ਦਿੱਤਾ ਗਿਆ ਸੀ।