ਸਾਬਕਾ ਕਾਂਗਰਸੀ ਵਿਧਾਇਕ ਕੁਲਬੀਰ ਸਿੰਘ ਜ਼ੀਰਾ ‘ਤੇ ਮੁਕੱਦਮਾ ਦਰਜ ਹੋ ਗਿਆ ਹੈ ਅਤੇ ਕੁਲਬੀਰ ਜ਼ੀਰਾ ਮੰਗਲਵਾਰ ਨੂੰ ਗ੍ਰਿਫ਼ਤਾਰੀ ਦੇਣਗੇ। ਇਹ ਮਾਮਲਾ ਫਿਰੋਜ਼ਪੁਰ ਵਿਖੇ ਬਲਾਕ ਵਿਕਾਸ ਅਤੇ ਪੰਚਾਇਤ ਅਧਿਕਾਰੀ ਦੀ ਸ਼ਿਕਾਇਤ ‘ਤੇ ਦਰਜ ਕੀਤਾ ਗਿਆ ਹੈ। ਸਾਬਕਾ ਵਿਧਾਇਕ ਕੁਲਬੀਰ ਸਿੰਘ ਤੋਂ ਇਲਾਵਾ ਉਨ੍ਹਾਂ ਨਾਲ ਮੌਜੂਦ ਕਰੀਬ 70 ਅਣਪਛਾਤੇ ਵਿਅਕਤੀਆਂ ਨੂੰ ਵੀ ਇਸ ਮਾਮਲੇ ਵਿੱਚ ਨਾਮਜ਼ਦ ਕੀਤਾ ਗਿਆ ਹੈ। ਮਾਮਲੇ ਦਾ ਪਤਾ ਚੱਲਦਿਆਂ ਹੀ ਕੁਲਬੀਰ ਜ਼ੀਰਾ ਨੇ ਆਪਣੇ ਸ਼ੋਸ਼ਲ ਮੀਡੀਆ ਅਕਾਊਂਟ ‘ਤੇ ਪੋਸਟ ਪਾ ਕੇ ਦਾਅਵਾ ਕੀਤਾ ਕਿ ਉਹ 17 ਅਕਤੂਬਰ ਨੂੰ ਗ੍ਰਿਫ਼ਤਾਰੀ ਦੇਣਗੇ।