ਵੱਡੀ ਖ਼ਬਰ: ਸੁਖਪਾਲ ਖਹਿਰਾ ਖ਼ਿਲਾਫ਼ ਪੁਲਸ ਨੇ ਕੋਰਟ ‘ਚ ਪੇਸ਼ ਕੀਤੇ ਨਵੇਂ ਸਬੂਤ

Share on Social Media

 ਡਰੱਗ ਮਾਮਲੇ ‘ਚ ਗ੍ਰਿਫ਼ਤਾਰ ਕੀਤੇ ਗਏ ਹਲਕਾ ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਪੁਲਸ ਨੇ ਅੱਜ ਮੁੜ ਜਲਾਲਾਬਾਦ ਅਦਾਲਤ ਵਿਚ ਪੇਸ਼ ਕੀਤਾ। ਅਦਾਲਤ ਨੇ ਖਹਿਰਾ ਨੂੰ ਦੋ ਦਿਨਾਂ ਦੇ ਪੁਲਸ ਰਿਮਾਂਡ ‘ਤੇ ਭੇਜ ਦਿੱਤਾ ਹੈ। ਜਾਣਕਾਰੀ ਮੁਤਾਬਕ ਪੁਲਸ ਨੇ ਸੁਖਪਾਲ ਖਹਿਰਾ ਖ਼ਿਲਾਫ਼ ਕੋਰਟ ਵਿੱਚ ਨਵੇਂ ਸਬੂਤ ਪੇਸ਼ ਕੀਤੇ ਹਨ ਅਤੇ ਇਸੇ ਆਧਾਰ ‘ਤੇ ਖਹਿਰਾ ਦਾ ਦੋ ਦਿਨਾਂ ਦਾ ਪੁਲਸ ਰਿਮਾਂਡ ਮਿਲਿਆ ਹੈ। ਖਹਿਰਾ ਤੋਂ ਪੁਲਸ ਪੁੱਛਗਿੱਛ ਦੌਰਾਨ ਹੋਰ ਖ਼ੁਲਾਸੇ ਹੋਣ ਦੀ ਉਮੀਦ ਹੈ

ਉਧਰ ਡਰੱਗਜ਼ ਮਾਮਲੇ ‘ਚ ਘਿਰੇ ਸੁਖਪਾਲ ਸਿੰਘ ਖਹਿਰਾ ਦੀ ਜ਼ਮਾਨਤ ਪਟੀਸ਼ਨ ‘ਤੇ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਸੁਣਵਾਈ ਹੋਈ। ਹਾਈਕੋਰਟ ਨੇ ਖਹਿਰਾ ਦੀ ਜ਼ਮਾਨਤ ਪਟੀਸ਼ਨ ‘ਤੇ ਫ਼ੈਸਲਾ ਸੁਰੱਖਿਅਤ ਰੱਖ ਲਿਆ ਹੈ। ਅਦਾਲਤ ‘ਚ ਇਸ ਮਾਮਲੇ ਦੀ ਸੁਣਵਾਈ 3 ਦਿਨਾਂ ਤੱਕ ਚੱਲਣ ਮਗਰੋਂ ਅਦਾਲਤ ਨੇ ਫ਼ੈਸਲਾ ਸੁਰੱਖਿਅਤ ਰੱਖ ਲਿਆ। ਦੱਸਣਯੋਗ ਹੈ ਕਿ ਸੁਖਪਾਲ ਸਿੰਘ ਖਹਿਰਾ ਵੱਲੋਂ ਹਾਈਕੋਰਟ ‘ਚ ਪਟੀਸ਼ਨ ਦਾਖ਼ਲ ਕਰਕੇ ਉਨ੍ਹਾਂ ‘ਤੇ ਹੋਈ ਕਾਰਵਾਈ ਅਤੇ ਗ੍ਰਿਫ਼ਤਾਰੀ ਨੂੰ ਚੁਣੌਤੀ ਦਿੱਤੀ ਗਈ ਸੀ।