ਸਵਾਤੀ ਮਾਲੀਵਾਲ ਹੋਵੇਗੀ ‘ਆਪ’ ਦੀ ਰਾਜ ਸਭਾ ਉਮੀਦਵਾਰ, ‘ਆਪ’ ਨੇ ਦਿੱਲੀ ਤੋਂ ਤਿੰਨ ਉਮੀਦਵਾਰ ਐਲਾਨੇ

Share on Social Media

ਆਮ ਆਦਮੀ ਪਾਰਟੀ ਨੇ ਰਾਜ ਸਭਾ ਚੋਣਾਂ ਲਈ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ‘ਆਪ’ ਦੀ ਸਿਆਸੀ ਮਾਮਲਿਆਂ ਦੀ ਕਮੇਟੀ ਨੇ 19 ਜਨਵਰੀ ਨੂੰ ਹੋਣ ਵਾਲੀਆਂ ਰਾਜ ਸਭਾ ਚੋਣਾਂ ਲਈ ਰਾਜ ਸਭਾ ਨਾਮਜ਼ਦਗੀਆਂ ਦਾ ਐਲਾਨ ਕਰ ਦਿੱਤਾ ਹੈ। ਦਿੱਲੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸਵਾਤੀ ਮਾਲੀਵਾਲ Swati Maliwal ਨੂੰ ਪਹਿਲੀ ਵਾਰ ਨਾਮਜ਼ਦ ਕੀਤਾ ਜਾਵੇਗਾ, ਉਨ੍ਹਾਂ ਨੂੰ ਸੁਸ਼ੀਲ ਕੁਮਾਰ ਗੁਪਤਾ ਦੀ ਜਗ੍ਹਾ ਰਾਜ ਸਭਾ ਦੀ ਟਿਕਟ ਦਿੱਤੀ ਗਈ ਹੈ। ਸੰਜੇ ਸਿੰਘ ਅਤੇ ਐਨਡੀ ਗੁਪਤਾ ਨੂੰ ਉਨ੍ਹਾਂ ਦੇ ਦੂਜੇ ਕਾਰਜਕਾਲ ਲਈ ਰਾਜ ਸਭਾ ਮੈਂਬਰ ਵਜੋਂ ਜਾਰੀ ਰੱਖਣ ਦਾ ਫੈਸਲਾ ਕੀਤਾ ਗਿਆ ਹੈ।